ਲਖੀਮਪੁਰ ਖੀਰੀ ਹਿੰਸਾ ਵਿਚ ਹੁਣ ਤੱਕ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ‘ਤੇ ਸਖ਼ਤ ਕਾਰਵਾਈ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਨੂੰ ਘੇਰਣ ਦੀ ਪੂਰੀ ਰਣਨੀਤੀ ਉਲੀਕ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚਾ ਨੇ ਜੋ ਵੱਡੇ ਪ੍ਰੋਗਰਾਮ ਦੱਸੇ ਹਨ, ਉਨ੍ਹਾਂ ਵਿਚ ਰੇਲ ਰੋਕੋ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ: ਵੱਡੀ ਖਬਰ : ਲਖੀਮਪੁਰ ‘ਚ ਨਵਜੋਤ ਸਿੰਘ ਸਿੱਧੂ ਨੇ ਖਤਮ ਕੀਤੀ ਭੁੱਖ ਹੜਤਾਲ
ਜਿਸ ਵਿੱਚ ਉਨ੍ਹਾਂ ਨੇ ਸਰਕਾਰ ਨੂੰ ਕਿਹਾ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਤੇ ਉਸ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ ਹੋਰ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਈ ਤਾਂ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ।
ਜ਼ਿਕਰਯੋਗ ਹੈ ਕਿ ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ । ਜਿਸ ਵਿੱਚ 4 ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਹੋ ਗਈ ਸੀ। ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਨੂੰ ਕਾਲੀਆਂ ਝੰਡੀਆਂ ਦਿਖਾਉਣ ਪਹੁੰਚੇ ਸਨ ਤਾਂ ਇੱਕ ਥਾਰ ਜੀਪ ਨੇ ਉਨ੍ਹਾਂ ਨੂੰ ਦਰੜ ਦਿੱਤਾ।ਮੰਤਰੀ ਦੇ ਲੜਕੇ ਅਸ਼ੀਸ਼ ਮਿਸ਼ਰਾ ਸਣੇ 15 ਤੋਂ ਵੱਧ ਵਿਅਕਤੀਂ ਖ਼ਿਲਾਫ਼ ਇਸ ਮਾਮਲੇ ਦੀ ਐੱਫ਼ਆਈਆਰ ਦਰਜ ਕੀਤੀ ਗਈ ਹੈ। ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਕੇਂਦਰੀ ਮੰਤਰੀਆਂ ਅਤੇ ਵੱਖ ਵੱਖ ਸੂਬਿਆਂ ‘ਚ ਭਾਜਪਾ ਆਗੂਆਂ ਦੇ ਸਮਾਗਮਾਂ ਦਾ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ।
ਦੇਖੋ ਵੀਡੀਓ : Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe
ਪੰਜਾਬ ਨਾਲ ਸਬੰਧਤ ਤਾਜ਼ਾ ਖ਼ਬਰ ਪੜ੍ਹਨ ਲਈ ਡਾਊਨਲੋਡ ਕਰੋ ਡੇਲੀ ਪੋਸਟ ਪੰਜਾਬੀ APP