ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਾ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਮੁੱਖ ਦੋਸ਼ੀ ਹੈ। ਇਸ ਘਟਨਾਕ੍ਰਮ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਦੁਪਹਿਰ ਬਾਅਦ 1 ਵਜੇ ਪ੍ਰੈੱਸ ਕਲੱਬ ਦਿੱਲੀ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ ।
ਜਿਸ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ, ਹੰਨਾਨ ਮੌਲਾ, ਜੋਗਿੰਦਰ ਸਿੰਘ ਉਗਰਾਹਾਂ, ਦਰਸ਼ਨ ਪਾਲ, ਯੋਗੇਂਦਰ ਯਾਦਵ, ਹਰਪਾਲ ਬੇਲਾਰੀ, ਸੁਰੇਸ਼ ਕੌਂਥ ਮੀਡੀਆ ਕਰਮੀਆਂ ਨਾਲ ਸ਼ਾਮਿਲ ਹੋਣਗੇ ।
ਇਹ ਵੀ ਪੜ੍ਹੋ: Breaking : ਪੰਜਾਬ ‘ਚ ਵਧ ਸਕਦੈ ਬਿਜਲੀ ਸੰਕਟ, 5 ਥਰਮਲ ਯੂਨਿਟ ਹੋਏ ਬੰਦ
ਮੰਨਿਆ ਜਾ ਰਿਹਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਖੀਮਪੁਰ ਖੀਰੀ ਹਿੰਸਾ ਨੂੰ ਲੈ ਕੇ ਇੱਕ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਦੱਸ ਦੇਈਏ ਕਿ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਨੇ ਅੱਜ ਕ੍ਰਾਈਮ ਬਰਾਂਚ ਸਾਹਮਣੇ ਸਰੈਂਡਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਕ੍ਰਾਈਮ ਬ੍ਰਾਂਚ ਵੱਲੋਂ ਉਸ ਤੋਂ ਕਿਸਾਨਾਂ ਦੀ ਮੌਤ ਦੇ ਮਾਮਲੇ ’ਚ ਪੁੱਛ-ਗਿੱਛ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ । ਜਿਸ ਵਿੱਚ 4 ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਹੋ ਗਈ ਸੀ।