ਅਗਲੇ ਮਹੀਨੇ ਯੂਪੀ ਅਤੇ ਪੰਜਾਬ ਸਣੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਕਾਰਨ ਸਿਆਸੀ ਹਲਚਲ ਵੀ ਤੇਜ਼ ਹੋ ਗਈ ਹੈ। ਪਰ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਅਸਤੀਫ਼ਿਆਂ ਦਾ ਦੌਰ ਚੱਲ ਰਿਹਾ ਹੈ।
ਹੁਣ ਤੱਕ 14 ਵਿਧਾਇਕ ਪਾਰਟੀ ਤੋਂ ਅਸਤੀਫਾ ਦੇ ਚੁੱਕੇ ਹਨ। ਇਸ ਦੌਰਾਨ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਯੋਗੀ ਸਰਕਾਰ ਦੇ 10 ਹੋਰ ਮੰਤਰੀ ਅਸਤੀਫਾ ਦੇਣਗੇ। ਇਹ ਹਵਾ ਕਿੱਧਰ ਨੂੰ ਚੱਲ ਰਹੀ ਹੈ, ਤੁਸੀਂ ਸਮਝ ਲਵੋ। ਸੰਜੇ ਰਾਉਤ ਨੇ ਕਿਹਾ, ‘ਮੈਂ ਕੱਲ੍ਹ ਕਿਹਾ ਸੀ ਕਿ ਅਸਤੀਫ਼ਿਆਂ ਦੀ ਇਹ ਗਿਣਤੀ ਵਧਦੀ ਰਹੇਗੀ। ਤੁਸੀਂ ਵੇਖਿਆ ਪੰਜ ਸਾਲਾਂ ਤੋਂ ਲੋਕ ਦਬਾਅ ਹੇਠ ਕੰਮ ਕਰ ਰਹੇ ਸਨ। ਵੈਸੇ, ਕੰਮ ਤਾਂ ਕੁੱਝ ਨਹੀਂ ਹੋਇਆ ਹੈ, ਸਿਰਫ ਇਵੇਂਟ ਹੋਇਆ ਹੈ। ਦੇਸ਼ ਦੇ ਲੋਕਾਂ ਦੇ ਜੋ ਸਵਾਲ ਸਨ, ਉਹ ਤਾਂ ਓਦਾਂ ਹੀ ਹਨ। 80 ਫੀਸਦੀ ਬਨਾਮ 20 ਫੀਸਦੀ ਕਹਿਣ ਨਾਲ ਵੋਟਾਂ ਦਾ ਧਰੁਵੀਕਰਨ ਹੋ ਸਕਦਾ ਹੈ, ਪਰ ਦੇਸ਼ ਦਾ ਵਿਕਾਸ ਨਹੀਂ ਹੋ ਸਕਦਾ। ਲੋਕ ਬਦਲਾਅ ਚਾਹੁੰਦੇ ਹਨ ਅਤੇ ਜਦੋਂ ਮੰਤਰੀ ਚਲੇ ਜਾਣ ਤਾਂ ਸਮਝੋ ਹਵਾ ਕਿਸ ਦਿਸ਼ਾ ਵੱਲ ਚੱਲ ਰਹੀ ਹੈ।
ਇਹ ਵੀ ਪੜ੍ਹੋ : ਕੇਰਲ: ਨਨ ਜ਼ਬਰ ਜਨਾਹ ਮਾਮਲੇ ‘ਚ ਵਿਸ਼ੇਸ਼ ਅਦਾਲਤ ਨੇ ਬਿਸ਼ਪ ਫਰੈਂਕੋ ਮੁਲੱਕਲ ਨੂੰ ਕੀਤਾ ਬਰੀ
ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਯੂਪੀ ਸਰਕਾਰ ਵਿੱਚ ਕੈਬਨਿਟ ਮੰਤਰੀ ਸਵਾਮੀ ਪ੍ਰਸਾਦ ਮੌਰਿਆ ਨੇ ਅਸਤੀਫਾ ਦੇ ਦਿੱਤਾ ਸੀ। ਉਹ ਸਮਾਜਵਾਦੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ। ਸਵਾਮੀ ਪ੍ਰਸਾਦ ਮੌਰਿਆ ਦੇ ਅਸਤੀਫੇ ਤੋਂ ਬਾਅਦ ਦਾਰਾ ਸਿੰਘ ਚੌਹਾਨ ਅਤੇ ਧਰਮ ਸਿੰਘ ਸੈਣੀ ਵੀ ਯੋਗੀ ਸਰਕਾਰ ਤੋਂ ਵੱਖ ਹੋ ਗਏ ਹਨ। ਭਾਜਪਾ ਤੋਂ ਹੁਣ ਤੱਕ ਕੁੱਲ 14 ਵਿਧਾਇਕਾਂ ਨੇ ਅਸਤੀਫਾ ਦੇ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: