ਬੀਤੇ ਸ਼ਨੀਵਾਰ ਨੂੰ ਹਰਿਆਣਾ ਦੇ ਕਰਨਾਲ ਵਿੱਚ ਮੁੱਖ ਮੰਤਰੀ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ, ਇਸ ਲਾਠੀਚਾਰਜ ਦੌਰਾਨ ਕਈ ਕਿਸਾਨ ਗੰਭੀਰ ਰੂਪ ਵਿੱਚ ਜਖਮੀ ਵੀ ਹੋ ਗਏ ਸੀ। ਉੱਥੇ ਹੀ ਇੱਕ ਜਖਮੀ ਕਿਸਾਨ ਦੀ ਐਤਵਾਰ ਨੂੰ ਇਲਾਜ ਦੌਰਾਨ ਮੌਤ ਵੀ ਹੋ ਗਈ।
ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ ਵੀ ਹੁਣ ਭੱਖਦਾ ਜਾਂ ਰਿਹਾ ਹੈ, ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਵਿਰੋਧੀ ਧਿਰਾਂ ਲਗਾਤਾਰ ਸਰਕਾਰ ‘ਤੇ ਨਿਸ਼ਾਨੇ ਸਾਧ ਰਹੀਆਂ ਹਨ। ਸਾਰੀਆਂ ਪਾਰਟੀਆਂ ਨੇ ਮਿਲ ਕੇ ਪੁਲਿਸ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ ਹੈ। ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਵੀ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੀ ਆਲੋਚਨਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਨੂੰ ਤਾਲਿਬਾਨੀ ਮਾਨਸਿਕਤਾ ਵੀ ਦੱਸਿਆ ਹੈ।
ਇਹ ਵੀ ਪੜ੍ਹੋ : ਭਾਰਤ ਲਈ ਵਨਡੇ ‘ਚ ਸਰਬੋਤਮ ਗੇਂਦਬਾਜ਼ੀ ਕਰਨ ਵਾਲੇ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ
ਸੰਜੇ ਰਾਉਤ ਨੇ ਕਿਹਾ, “ਕਿਸਾਨਾਂ ‘ਤੇ ਹਮਲਾ ਦੇਸ਼ ਲਈ ਸ਼ਰਮਨਾਕ ਘਟਨਾ ਹੈ। ਇਹ ਇੱਕ ਤਰ੍ਹਾਂ ਦੀ ਤਾਲਿਬਾਨੀ ਮਾਨਸਿਕਤਾ ਹੈ। ਇਹ ਸਰਕਾਰ ਗਰੀਬ ਕਿਸਾਨਾਂ ਨੂੰ ਇਹ ਕਿਵੇਂ ਕਹਿ ਸਕਦੀ ਹੈ। ਸਰਕਾਰ ਕਿਸਾਨਾਂ ਦੀ’ ‘ਮਨ ਕੀ ਬਾਤ’ ਨਹੀਂ ਸੁਣਨਾ ਚਾਹੁੰਦੀ।” ਦਰਅਸਲ, ਕਰਨਾਲ ਦੇ ਐਸਡੀਐਮ ਆਯੂਸ਼ ਸਿਨਹਾ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ ਜਿਸ ਵਿੱਚ ਉਹ ਪੁਲਿਸ ਵਾਲਿਆਂ ਨੂੰ ਵਿਰੋਧ ਕਰ ਰਹੇ ਕਿਸਾਨਾਂ ਦੇ ‘ਸਿਰ ਪਾੜਨ’ ਲਈ ਕਹਿ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ, ਐਸਡੀਐਮ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਆਯੂਸ਼ ਸਿਨਹਾ ਨੇ ਕਿਹਾ ਕਿ ਕਈ ਥਾਵਾਂ ‘ਤੇ ਪੱਥਰਬਾਜ਼ੀ ਸ਼ੁਰੂ ਹੋ ਗਈ ਸੀ। ਬ੍ਰੀਫਿੰਗ ਦੌਰਾਨ ਕਿਹਾ ਗਿਆ ਕਿ ਤਾਕਤ ਦੀ ਅਨੁਪਾਤਿਕ ਵਰਤੋਂ ਕੀਤੀ ਜਾਵੇ।
ਇਹ ਵੀ ਦੇਖੋ : ਦੇਸ਼ ਆਜ਼ਾਦ ਕਰਾਉਣ ਵਾਲਿਆਂ ਦੇ ਕਾਗਜ਼ ਦੇਖ ਅਫ਼ਸਰ ਕਹਿੰਦੇ “ਆਹ ਕੀ ਹੈ”, ਹੱਡਬੀਤੀ ਸੁਣੋ ਲੱਖ ਪਾਓਗੇ ਲਾਹਨਤਾਂ !