ਦੇਸ਼ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ । ਇਸ ਦੌਰਾਨ ਇਕ ਵਾਰ ਫਿਰ ਤੋਂ ਕਿਸਾਨਾਂ ਦੀ ਲਹਿਰ ਨੂੰ ਤੇਜ਼ ਕਰਨ ਦੀ ਕਵਾਇਦ ਕੀਤੀ ਜਾ ਰਹੀ ਹੈ ।
ਇੱਕ ਪਾਸੇ ਜਿੱਥੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਹਰਿਆਣਾ ਵਿੱਚ JJP-BJP ਨੇਤਾਵਾਂ ਲਈ ਪਿੰਡਬੰਦੀ ਕਰਨ ਦਾ ਐਲਾਨ ਕੀਤਾ ਗਿਆ ਹੈ, ਉੱਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ 26 ਜੂਨ ਨੂੰ ਰਾਜ ਭਵਨ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ ।
ਇਹ ਵੀ ਪੜ੍ਹੋ: ਮੇਹੁਲ ਚੋਕਸੀ ਨੂੰ ਝਟਕਾ, ਡੋਮਿਨਿਕਾ ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
ਦਰਅਸਲ, ਕਿਸਾਨਾਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ 26 ਜੂਨ ਨੂੰ ਦੇਸ਼ ਦੇ ਸਾਰੇ ਰਾਜਪਾਲਾਂ ਦੇ ਸਦਨ (ਰਾਜ ਭਵਨ) ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ । ਸੰਯੁਕਤ ਕਿਸਾਨ ਮੋਰਚਾ ਨਾਲ ਜੁੜੇ ਸਾਰੇ ਕਿਸਾਨ 26 ਜੂਨ ਨੂੰ ਦੇਸ਼ ਭਰ ਦੇ ਰਾਜ ਭਵਨਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ ਅਤੇ ਇਸ ਦਿਨ ਨੂੰ “ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ ਦਿਵਸ” ਵਜੋਂ ਮਨਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ੁੱਕਰਵਾਰ ਨੂੰ ਕੁੰਡਲੀ ਬਾਰਡਰ ਧਰਨੇ ਵਾਲੀ ਜਗ੍ਹਾ ’ਤੇ ਬੈਠਕ ਕੀਤੀ ਗਈ ਸੀ। ਇਸ ਮੀਟਿੰਗ ਵਿੱਚ ਇੰਦਰਜੀਤ ਸਿੰਘ, ਮਨਜੀਤ ਰਾਏ, ਸੁਮਨ ਹੁੱਡਾ, ਵਿਕਾਸ ਜੰਗ, ਬੀਰ ਚੌਹਾਨ, ਧਰਮਿੰਦਰ ਮਲਿਕ, ਰਵੀ ਆਜ਼ਾਦ ਆਦਿ ਸ਼ਾਮਿਲ ਸਨ ।
ਇਹ ਵੀ ਪੜ੍ਹੋ: ਬਾਰਿਸ਼ ਨਾਲ ਬੇਹਾਲ ਮੁੰਬਈ, ਅੰਧੇਰੀ ਸਬਵੇਅ ‘ਚ ਭਰਿਆ ਪਾਣੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਉਨ੍ਹਾਂ ਕਿਹਾ ਕਿ 24 ਜੂਨ ਨੂੰ ਸੰਤ ਕਬੀਰ ਜੀ ਦੀ ਜੈਅੰਤੀ ਮਨਾਈ ਜਾਵੇਗੀ ਅਤੇ ਉਸ ਲਈ ਪਛੜਿਆ ਵਰਗ ਅਤੇ ਦਲਿਤ ਸਮਾਜ ਦੇ ਲੋਕਾਂ ਨੂੰ ਧਰਨੇ ਵਾਲੀ ਜਗ੍ਹਾ ’ਤੇ ਬੁਲਾਇਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਨੇ ਇਹ ਵੀ ਕਿਹਾ ਹੈ ਕਿ 26 ਜੂਨ ਨੂੰ ਕਿਸਾਨ ਆਪਣੇ ਪ੍ਰਦਰਸ਼ਨ ਦੌਰਾਨ ਕਾਲ ਝੰਡੇ ਵੀ ਦਿਖਾਉਂਦੇ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਆਪਣੀਆਂ ਮੰਗਾਂ ਸਬੰਧੀ ਮੈਮੋਰੇਂਡਮ ਵੀ ਸੌਂਪਣਗੇ ।
ਇਸ ਤੋਂ ਅੱਗੇ ਕਿਸਾਨ ਆਗੂਆਂ ਨੇ ਕਿਹਾ ਕਿ JJP ਤੇ BJP ਦੇ ਨੇਤਾਵਾਂ ਦਾ ਵਿਰੋਧ ਜਾਰੀ ਰੱਖਿਆ ਜਾਵੇਗਾ ਅਤੇ ਉਨ੍ਹਾਂ ਲਈ ਪਿੰਡਬੰਦੀ ਕੀਤੀ ਜਾਵੇਗੀ। ਇਸਦੇ ਲਈ ਪਿੰਡਾਂ ਵਿੱਚ ਅਭਿਆਨ ਵੀ ਚਲਾਇਆ ਜਾਵੇਗਾ ਅਤੇ ਲੋਕਾਂ ਨੂੰ ਨੇਤਾਵਾਂ ਨੂੰ ਵਿਆਹ ਅਤੇ ਹੋਰ ਕਿਸੇ ਵੀ ਨਿੱਜੀ ਪ੍ਰੋਗਰਾਮ ਵਿੱਚ ਨਾ ਬੁਲਾਉਣ ਦੀ ਅਪੀਲ ਵੀ ਕੀਤੀ ਜਾਵੇਗੀ ।
ਇਹ ਵੀ ਦੇਖੋ: Poster war ‘ਤੇ AAP ਵਾਲਿਆਂ ਦਾ ਤਨਜ਼, ਸੁਣੋ Punjab ਨੂੰ ਕਿਸ ਤਰ੍ਹਾਂ ਦਾ Captain ਚਾਹੀਦਾ