Sanyukta Kisan Morcha expresses displeasure: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪਿਛਲੇ 79 ਦਿਨਾਂ ਤੋਂ ਦਿੱਲੀ ਵਿੱਚ ਵੱਖ-ਵੱਖ ਬਾਰਡਰਾਂ ‘ਤੇ ਕਿਸਾਨ ਅੰਦੋਲਨ ਜਾਰੀ ਹੈ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਸਰਕਾਰ ਨੂੰ 2 ਅਕਤੂਬਰ ਤੱਕ ਦਾ ਅਲਟੀਮੇਟਮ ਦੇਣ ਤੋਂ ਸੰਯੁਕਤ ਕਿਸਾਨ ਮੋਰਚਾ ਨੇ ਨਾਰਾਜ਼ਗੀ ਜਤਾਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਇਹ ਅੰਦੋਲਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਤੱਕ ਜਾਰੀ ਰਹੇਗਾ।
ਦੱਸ ਦੇਈਏ ਕਿ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ‘ਤੇ ਹਮਲਾ ਕੀਤਾ ਹੈ । ਉਨ੍ਹਾਂ ਨੇ ਰਾਕੇਸ਼ ਟਿਕੈਤ ਦੇ 2 ਅਕਤੂਬਰ ਤੱਕ ਅੰਦੋਲਨ ਜਾਰੀ ਰਹਿਣ ਵਾਲੇ ਬਿਆਨ ‘ਤੇ ਨਰਾਜ਼ਗੀ ਜਤਾਈ ਹੈ । ਚਡੂਨੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਬਿਆਨ ਹਾਸਿਆਂ ਨੂੰ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਰਾਕੇਸ਼ ਟਿਕੈਤ ਅਜਿਹਾ ਬਿਆਨ ਕਿਵੇਂ ਦੇ ਸਕਦੇ ਹਨ ? ਉਨ੍ਹਾਂ ਕਿਹਾ ਕਿ ਅੰਦੋਲਨ 2 ਅਕਤੂਬਰ ਦੇ ਬਦਲੇ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਤਿੰਨ ਕਾਨੂੰਨ ਵਾਪਸ ਨਹੀਂ ਲਏ ਜਾਂਦੇ । ਉਨ੍ਹਾਂ ਕਿਹਾ ਕਿ ਇਹ ਰਾਕੇਸ਼ ਟਿਕੈਤ ਦਾ ਨਿੱਜੀ ਬਿਆਨ ਹੈ ਨਾ ਕਿ ਕਿਸਾਨ ਜੱਥੇਬੰਦੀਆਂ ਦਾ।
ਚਡੂਨੀ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੇ ਇਕਜੁਟ ਰਹਿਣ ਦਾ ਸਭ ਤੋਂ ਵੱਡਾ ਕਾਰਨ ਇਹ ਸੀ ਕਿ ਇੱਥੇ ਨਿੱਜੀ ਕੁਝ ਵੀ ਨਹੀਂ ਸੀ । ਨਾ ਹੀ ਕੋਈ ਐਲਾਨ ਅਤੇ ਨਾ ਹੀ ਕੋਈ ਬਿਆਨ। ਪਰ ਅਜਿਹਾ ਲੱਗਦਾ ਹੈ ਕਿ ਲਾਲ ਕਿਲ੍ਹੇ ਦੀ ਹਿੰਸਾ ਤੋਂ ਬਾਅਦ ਹੁਣ ਸਭ ਕੁਝ ਨਿੱਜੀ ਬਣ ਰਿਹਾ ਹੈ। ਹੁਣ ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਸੰਯੁਕਤ ਕਿਸਾਨ ਮੋਰਚੇ ਦੇ ਬਾਕੀ ਚਿਹਰੇ ਧੁੰਦਲੇ ਹੁੰਦੇ ਜਾ ਰਹੇ ਹਨ ਅਤੇ ਹੌਲੀ ਹੌਲੀ ਮਹਾਂਪੰਚਾਇਤਾਂ ਦਾ ਪੜਾਅ ਵੀ ਵੱਖਰੇ ਤੌਰ ‘ਤੇ ਸਜਣ ਲੱਗ ਗਏ ਹਨ।