Sanyukta Kisan Morcha meeting today: ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਾਰੀ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਵਿੱਚ ਤੈਅ ਕੀਤੀ ਜਾਵੇਗੀ । ਇਸ ਵਿੱਚ ਵੱਡੇ ਫੈਸਲੇ ਲੈਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਤਾਂ ਜੋ ਕੇਂਦਰ ਸਰਕਾਰ ‘ਤੇ ਦਬਾਅ ਬਣਾਇਆ ਜਾ ਸਕੇ। ਇਸ ਵਿਚਾਲੇ ਬਾਰਡਰ ‘ਤੇ ਸ਼ਨੀਵਾਰ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦਾ ਬਲੀਦਾਨ ਦਿਹਾੜਾ ਅਤੇ ਸੰਤ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ। ਜੀਂਦ ਵਿੱਚ ਸਾਬਕਾ ਕੇਂਦਰੀ ਮੰਤਰੀ ਜੈਪ੍ਰਕਾਸ਼ ਨੇ ਕਿਹਾ ਕਿ ਕਿਸਾਨ ਅੰਦੋਲਨ ਸਹੀ ਦਿਸ਼ਾ ਵੱਲ ਜਾ ਰਿਹਾ ਹੈ। ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਹੀ ਪੈਣਗੀਆਂ।
ਇਸ ਤੋਂ ਇਲਾਵਾ ਪੰਜਾਬ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ ‘ਤੇ 5 ਮਾਰਚ ਨੂੰ ਹਜ਼ਾਰਾਂ ਕਿਸਾਨ ਦਿੱਲੀ ਲਈ ਰਵਾਨਾ ਹੋਣਗੇ । ਰਾਜ ਦੇ ਜਲਾਲਾਬਾਦ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਖੇਤੀਬਾੜੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ । ਉੱਥੇ ਹੀ ਪਿੰਡ ਵਾਸੀਆਂ ਨੇ ਭਾਜਪਾ ਨੂੰ ਅਬੋਹਰ ਵਿੱਚ ਪਿੰਡ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਭਾਜਪਾ ਆਗੂ ਵੋਟਾਂ ਮੰਗਣ ਉਨ੍ਹਾਂ ਦੇ ਪਿੰਡ ਨਾ ਆਉਣ । ਜੇ ਕੋਈ ਭਾਜਪਾ ਆਗੂ ਵੋਟਾਂ ਮੰਗਣ ਪਿੰਡ ਆਇਆ ਤਾਂ ਉਸਦਾ ਸਖ਼ਤ ਵਿਰੋਧ ਕੀਤਾ ਜਾਵੇਗਾ।
ਕਿਸਾਨਾਂ ਦੇ ਸਮਰਥਨ ਵਿੱਚ ਸੋਨੀਪਤ ਵਿੱਚ ਬਡਵਾਸਨੀ ਤੋਂ ਗੋਹਾਨਾ ਤੱਕ ਟਰੈਕਟਰ ਮਾਰਚ ਕੱਢਿਆ ਗਿਆ । ਕਿਸਾਨਾਂ ਨੇ ਸੋਨੀਪਤ-ਗੋਹਾਨਾ ਰਾਸ਼ਟਰੀ ਰਾਜਮਾਰਗ ‘ਤੇ ਧਰਨਾ ਦਿੱਤਾ । ਝੱਜਰ ਦੇ ਆਸ-ਪਾਸ ਦੇ ਪਿੰਡਾਂ ਤੋਂ ਕਿਸਾਨ ਟਰੈਕਟਰ ਟਰਾਲੀਆਂ ‘ਤੇ ਸਵਾਰ ਹੋ ਕੇ ਢਾਂਸਾ ਅਤੇ ਟਿੱਕਰੀ ਬਾਰਡਰ ‘ਤੇ ਅੰਦੋਲਨ ਨੂੰ ਸਮਰਥਨ ਕਰਨ ਲਈ ਪਹੁੰਚੇ । ਇਸ ਦੇ ਨਾਲ ਹੀ ਸੈਂਕੜੇ ਕਿਸਾਨ ਪੰਜਾਬ ਤੋਂ ਦੋ ਰੇਲ ਗੱਡੀਆਂ ਰਾਹੀਂ ਟਿਕਰੀ ਬਾਰਡਰ ‘ਤੇ ਪਹੁੰਚੇ ।