ਸਿੱਧੂ ਮੂਸੇਵਾਲਾ ਦੇ ਕਾਂਗਰਸ ‘ਚ ਸ਼ਾਮਿਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਦੇ ਨਾਲ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ, ਦਰਅਸਲ ਪੰਜਾਬ ਅਤੇ ਮਹਾਰਾਸ਼ਟਰ ਦੇ ਸਾਬਕਾ ਡੀਜੀਪੀ ਸਰਬਦੀਪ ਸਿੰਘ ਵਿਰਕ BJP ‘ਚ ਸ਼ਾਮਿਲ ਹੋ ਗਏ ਹਨ।
ਸਾਬਕਾ ਡੀਜੀਪੀ ਸਰਬਦੀਪ ਸਿੰਘ ਵਿਰਕ ਤੋਂ ਇਲਾਵਾ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਵੀ ਭਾਜਪਾ ਦੇ ਵਿੱਚ ਸ਼ਾਮਿਲ ਹੋ ਗਏ ਹਨ। ਉੱਥੇ ਹੀ ਸਾਬਕਾ ਚੇਅਰਮੈਨ ਅਵਤਾਰ ਸਿੰਘ ਜ਼ੀਰਾ ਸਣੇ 24 ਲੀਡਰ ਬੀਜੇਪੀ ਵਿੱਚ ਸ਼ਾਮਿਲ ਹੋਏ ਹਨ। ਮਨਜਿੰਦਰ ਸਿੰਘ ਸਿਰਸਾ ਦੀ ਪਾਰਟੀ ਵਿੱਚ ਸ਼ਮੂਲੀਅਤ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵੱਲੋਂ ਦੂਜੀਆਂ ਪਾਰਟੀਆਂ ਦੇ ਆਗੂਆਂ ਅਤੇ ਅਹਿਮ ਸ਼ਖ਼ਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਾਉਣ ਦੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਦਿੱਲੀ ਦੇ CM ਕੇਜਰੀਵਾਲ ਕੋਲ 1 ਲੱਖ ਦਾ ਮੋਬਾਇਲ ਆ, ਫਿਰ ਕਿਉਂ ਪਾ ਰਹੇ ਗੰਦੇ ਕੱਪੜੇ : ਅਲਕਾ ਲਾਂਬਾ
ਇਸ ਤੋਂ ਪਹਿਲਾ ਅੱਜ ਇੱਕ ਵੱਡਾ ਧਮਾਕਾ ਕਰਦਿਆਂ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਜਿਵੇਂ-ਜਿਵੇਂ ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਓਦਾਂ-ਓਦਾਂ ਸਿਆਸੀ ਹਲਚਲ ਵੀ ਤੇਜ਼ ਹੋ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: