ਕਾਂਗਰਸ ਨੇ ਰਾਹੁਲ ਗਾਂਧੀ ਨਾਲ ਇਕਜੁੱਟਤਾ ਪ੍ਰਗਟਾਉਣ ਲਈ 12 ਜੁਲਾਈ ਨੂੰ ਸਾਰੇ ਰਾਜਾਂ ਵਿੱਚ ਮੌਨ ਸੱਤਿਆਗ੍ਰਹਿ ਕਰਨ ਦਾ ਫੈਸਲਾ ਕੀਤਾ ਹੈ। ਇਹ ਸੱਤਿਆਗ੍ਰਹਿ ਸੂਬਾ ਹੈੱਡਕੁਆਰਟਰ ‘ਤੇ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ।
ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨਾਂ, ਸੂਬਾ ਇੰਚਾਰਜਾਂ ਅਤੇ ਪਾਰਟੀ ਦੇ ਅਗਾਂਹਵਧੂ ਸੰਗਠਨਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਭੇਜ ਕੇ ਮੌਨ ਸੱਤਿਆਗ੍ਰਹਿ ਦੇ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ ਹੈ। ਵੇਣੂਗੋਪਾਲ ਨੇ ਕਿਹਾ ਕਿ ਇਹ ਸਮਾਂ ਇਕਜੁੱਟ ਹੋਣ ਅਤੇ ਦੱਸਣ ਦਾ ਹੈ ਕਿ ਸੱਚ ਅਤੇ ਨਿਆਂ ਦੀ ਲੜਾਈ ਵਿਚ ਰਾਹੁਲ ਗਾਂਧੀ ਇਕੱਲੇ ਨਹੀਂ ਹਨ, ਸਗੋਂ ਉਨ੍ਹਾਂ ਦੇ ਨਾਲ ਲੱਖਾਂ ਵਰਕਰ ਅਤੇ ਕਰੋੜਾਂ ਨਾਗਰਿਕ ਖੜ੍ਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
ਜ਼ਿਕਰਯੋਗ ਹੈ ਕਿ ਗੁਜਰਾਤ ਹਾਈ ਕੋਰਟ ਨੇ ਮੋਦੀ ਸਰਨੇਮ ‘ਤੇ ਟਿੱਪਣੀ ਕਰਨ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਪਰਾਧਿਕ ਮਾਣਹਾਨੀ ਦੇ ਮਾਮਲੇ ‘ਚ ਦੋਸ਼ੀ ਠਹਿਰਾਏ ਜਾਣ ‘ਤੇ ਰੋਕ ਲਗਾਉਣ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਹੈ।