ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਤਬਾਦਲਾ ਪਟੀਸ਼ਨ ‘ਤੇ ਸੁਣਵਾਈ ਟਾਲ ਦਿੱਤੀ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 9 ਜੂਨ ਨੂੰ ਰਾਉਸ ਐਵੇਨਿਊ ਕੋਰਟ ਵੱਲੋਂ ਹੋਵੇਗੀ। ਫਿਲਹਾਲ ਉਨ੍ਹਾਂ ਦੇ ਕੇਸ ਦੀ ਸੁਣਵਾਈ ਵਿਸ਼ੇਸ਼ ਜੱਜ ਵਿਕਾਸ ਢੁਲ ਕਰ ਰਹੇ ਹਨ। ਜੈਨ ਦੀ ਇਸ ਪਟੀਸ਼ਨ ‘ਤੇ ਰਾਉਸ ਐਵੇਨਿਊ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਸੀ।
ਆਮ ਆਦਮੀ ਪਾਰਟੀ ਦੇ ਆਗੂ ਜੈਨ ਨੂੰ ਪਿਛਲੇ ਸਾਲ 30 ਮਈ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹਨ। ਜੈਨ ‘ਤੇ ਸ਼ੈੱਲ ਕੰਪਨੀਆਂ ਬਣਾਉਣ ਅਤੇ ਇਸ ਰਾਹੀਂ 16 ਕਰੋੜ ਰੁਪਏ ਤੋਂ ਵੱਧ ਦੀ ਰਕਮ ਟ੍ਰਾਂਸਫਰ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਉਨ੍ਹਾਂ ਦੀ ਪਤਨੀ ਪੂਨਮ ਅਤੇ ਹੋਰ ਵੀ ਮੁਲਜ਼ਮ ਹਨ। ਸਤੇਂਦਰ ਜੈਨ ਪਹਿਲਾਂ ਹੀ ਆਪਣੇ ਕੇਸ ਦੇ ਜੱਜ ਨੂੰ ਬਦਲਣ ਲਈ ਪਟੀਸ਼ਨ ਦਾਇਰ ਕਰ ਚੁੱਕੇ ਹਨ। ਉਦੋਂ ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਉਨ੍ਹਾਂ ਦੇ ਕੇਸ ਦੀ ਸੁਣਵਾਈ ਕਰ ਰਹੀ ਸੀ। ਜੈਨ ਦੀ ਪਟੀਸ਼ਨ ‘ਤੇ ਸਤੰਬਰ 2022 ‘ਚ ਸੁਣਵਾਈ ਹੋਈ ਸੀ। ਫਿਰ ਉਨ੍ਹਾਂ ਦਾ ਕੇਸ ਜੱਜ ਵਿਕਾਸ ਢੁਲ ਨੂੰ ਸੌਂਪਿਆ ਗਿਆ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਜੈਨ ਆਪਣਾ ਕੇਸ ਵਿਕਾਸ ਢੁੱਲ ਨੂੰ ਕਿਉਂ ਟਰਾਂਸਫਰ ਕਰਨਾ ਚਾਹੁੰਦੇ ਸਨ।
ਵੀਡੀਓ ਲਈ ਕਲਿੱਕ ਕਰੋ -:
“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “
ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ 6 ਅਪ੍ਰੈਲ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤੀ ਸੀ। ਦਰਅਸਲ, ਅਦਾਲਤ ਨੇ 22 ਮਾਰਚ ਨੂੰ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਜੈਨ ਪ੍ਰਭਾਵਸ਼ਾਲੀ ਹੈ, ਉਹ ਸਬੂਤਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਂ ਵੀ ਈਡੀ ਦੀ ਦੂਜੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਆਇਆ ਹੈ। ਹਾਲਾਂਕਿ ਉਨ੍ਹਾਂ ਨੂੰ ਦੋਸ਼ੀ ਨਹੀਂ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ‘ਆਪ’ ਸੰਸਦ ਸੰਜੇ ਸਿੰਘ ਦਾ ਨਾਂ ਵੀ ਸਾਹਮਣੇ ਆਇਆ ਸੀ।