SC asks Allahabad High Court: ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਨੂੰ ਨਾਗਰਿਕਤਾ ਸੋਧ ਐਕਟ ‘ਤੇ ਭਾਸ਼ਣ ਭੜਕਾਉਣ ਦੇ ਦੋਸ਼ ਵਿੱਚ ਰਾਸ਼ਟਰੀ ਸੁਰੱਖਿਆ ਐਕਟ ਯਾਨੀ ਐਨਐਸਏ ਦੇ ਅਧੀਨ ਜੇਲ੍ਹ ਵਿੱਚ ਬੰਦ ਡਾ. ਕਫੀਲ ਖ਼ਾਨ ’ਤੇ ਇਸ ਕੇਸ ਦੀ ਮੈਰਿਟ ਜਲਦੀ ‘ਤੇ ਸੁਣਵਾਈ ਕਰਨ ਲਈ ਕਿਹਾ ਹੈ। ਨਾਲ ਹੀ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਹੈ ਕਿ ਕਫੀਲ ਖਾਨ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਜਾਂ ਨਹੀਂ, ਇਸ ‘ਤੇ ਵਿਚਾਰ ਕਰੋ। ਐਨਐਸਏ ਦੇ ਤਹਿਤ ਜੇਲ੍ਹ ਵਿੱਚ ਬੰਦ ਕਫੀਲ ਖਾਨ ਦੀ ਰਿਹਾਈ ਨੂੰ ਲੈ ਕੇ ਉਨ੍ਹਾਂ ਦੀ ਮਾਂ ਨੁਜਹਤ ਪ੍ਰਵੀਨ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਖਲ ਕੀਤੀ ਹੈ।
ਦੱਸ ਦੇਈਏ ਕਿ ਕਫੀਲ ਖਾਨ ਨੂੰ ਨਾਗਰਿਕਤਾ ਸੋਧ ਐਕਟ ਵਿਰੁੱਧ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿਖੇ ਪ੍ਰਦਰਸ਼ਨਾਂ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ ਵਿੱਚ ਐਨਐਸਏ ਦੇ ਅਧੀਨ ਜੇਲ੍ਹ ਭੇਜਿਆ ਗਿਆ ਹੈ। AMU ਵਿੱਚ CAA ਨੂੰ ਲੈ ਕੇ 15 ਦਸੰਬਰ ਨੂੰ ਹੋਏ ਬਵਾਲ ਤੋਂ ਬਾਅਦ ਗੋਰਖਪੁਰ ਮੈਡੀਕਲ ਕਾਲਜ ਤੋਂ ਡਾਕਟਰ ਕਫੀਲ ਖਾਨ ਵਿਦਿਆਰਥੀਆਂ ਦੇ ਸਮਰਥਨ ਵਿੱਚ ਯੂਨੀਵਰਸਿਟੀ ਪਹੁੰਚੇ ਸਨ।
ਉਨ੍ਹਾਂ ‘ਤੇ ਇਹ ਦੋਸ਼ ਹੈ ਕਿ ਡਾ. ਕਫੀਲ ਨੇ ਯੂਨੀਵਰਸਿਟੀ ਦੇ ਬਾਬ-ਏ-ਸਈਦ ਗੇਟ ਵਿਖੇ ਹੋਈ ਮੀਟਿੰਗ ਦੌਰਾਨ ਵਿਦਿਆਰਥੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ ਹੋਰ ਨੇਤਾਵਾਂ ਖਿਲਾਫ ਟਿਪਣੀਆਂ ਕੀਤੀਆਂ ਸਨ। ਇਹ ਕੇਸ ਸਿਵਲ ਲਾਈਨ ਥਾਣੇ ਵਿੱਚ ਦਾਇਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ 29 ਜਨਵਰੀ ਨੂੰ UP STF ਨੇ ਡਾ. ਕਫੀਲ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਸੀ।