SC closes sexual harassment proceedings: ਸੁਪਰੀਮ ਕੋਰਟ ਨੇ ਭਾਰਤ ਦੇ ਸਾਬਕਾ ਚੀਫ਼ ਜਸਟਿਸ ਅਤੇ ਮੌਜੂਦਾ ਰਾਜ ਸਭਾ ਮੈਂਬਰ ਜਸਟਿਸ ਰੰਜਨ ਗੋਗੋਈ ਖਿਲਾਫ ਜਿਨਸੀ ਸ਼ੋਸ਼ਣ ਦੀ ਸਾਜਿਸ਼ ਦਾ ਮਾਮਲਾ ਬੰਦ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਕਈ ਦਿਨ ਬੀਤ ਜਾਣ ਕਾਰਨ ਕੇਸ ਬੰਦ ਕੀਤਾ ਜਾ ਰਿਹਾ ਹੈ । ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਏਕੇ ਪਟਨਾਇਕ ਕਮੇਟੀ ਨੂੰ ਸਾਜਿਸ਼ ਦੀ ਜਾਂਚ ਕਰਨ ਲਈ ਕਿਹਾ ਸੀ । ਕਮੇਟੀ ਨੇ ਕਿਹਾ ਕਿ ਉਸ ਨੇ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਪੜਤਾਲ ਨਹੀਂ ਕੀਤੀ ਹੈ ਕਿਉਂਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਇਸ ਵਿੱਚ ਜਸਟਿਸ ਗੋਗੋਈ ਨੂੰ ਕਲੀਨ ਚਿੱਟ ਦੇ ਦਿੱਤੀ ਸੀ।
ਅਦਾਲਤ ਨੇ ਕਿਹਾ ਕਿ ਜਿੱਥੋਂ ਤੱਕ ਸਾਜਿਸ਼ ਦਾ ਸਵਾਲ ਹੈ ਉਸ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਜਸਟਿਸ ਗੋਗੋਈ ਨੇ ਅਸਾਮ ਵਿੱਚ ਐਨਆਰਸੀ ਸਮੇਤ ਕਈ ਮੁਸ਼ਕਿਲ ਫੈਸਲੇ ਲਏ ਸਨ, ਉਸ ਨਾਲ ਲੋਕ ਖੁਸ਼ ਨਹੀਂ ਸਨ । ਇਸ ਲਈ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ। ਇਸਦੇ ਲਈ ਆਈਬੀ ਰਿਪੋਰਟ ਦਾ ਹਵਾਲਾ ਦਿੱਤਾ ਗਿਆ ਹੈ। ਹਾਲਾਂਕਿ, ਅੱਜ ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਬੰਦ ਕਰ ਦਿੱਤਾ ਹੈ।
ਦਰਅਸਲ, ਸੁਪਰੀਮ ਕੋਰਟ ਨੇ ਕਿਹਾ ਕਿ ਏਕੇ ਪਟਨਾਇਕ ਪੈਨਲ ਭਾਰਤ ਦੇ ਸਾਬਕਾ ਚੀਫ਼ ਜਸਟਿਸ ਗੋਗੋਈ ਨੂੰ ਫਸਾਉਣ ਦੀ ਸਾਜਿਸ਼ ਦੀ ਜਾਂਚ ਕਰਨ ਲਈ Whatsapp ਮੈਸੇਜ ਵਰਗੇ ਇਲੈਕਟ੍ਰਾਨਿਕ ਰਿਕਾਰਡ ਹਾਸਿਲ ਨਹੀਂ ਕਰ ਸਕਿਆ । ਅਦਾਲਤ ਨੇ ਕਿਹਾ ਕਿ ਦੋ ਸਾਲ ਬੀਤ ਚੁੱਕੇ ਹਨ ਅਤੇ ਗੋਗੋਈ ਨੂੰ ਫਸਾਉਣ ਦੀ ਸਾਜਿਸ਼ ਦੀ ਜਾਂਚ ਵਿੱਚ ਇਲੈਕਟ੍ਰਾਨਿਕ ਰਿਕਾਰਡ ਪ੍ਰਾਪਤ ਕਰਨ ਦੀ ਸੰਭਾਵਨਾ ਬਹੁਤ ਘੱਟ ਹੈ।
ਦੱਸ ਦੇਈਏ ਕਿ ਇਸ ਮਾਮਲੇ ਦੀ ਆਖਰੀ ਸੁਣਵਾਈ 25 ਅਪ੍ਰੈਲ 2019 ਨੂੰ ਜਸਟਿਸ ਅਰੁਣ ਮਿਸ਼ਰਾ, ਜਸਟਿਸ ਰੋਹਿਂਟਨ ਫਲੀ ਨਰੀਮਨ ਅਤੇ ਜਸਟਿਸ ਦੀਪਕ ਗੁਪਤਾ ਦੀ ਬੈਂਚ ਨੇ ਕੀਤੀ ਸੀ। ਉਦੋਂ ਅਦਾਲਤ ਨੇ ਇਸਦੀ ਜਾਂਚ ਕਰਨ ਦਾ ਫੈਸਲਾ ਕੀਤਾ ਸੀ ਕਿ ਕੀ ਇਹ ਦੋਸ਼ CJI ਅਤੇ ਅਦਾਲਤ ਦੀ ਇੱਜ਼ਤ ਨੂੰ ਨੁਕਸਾਨ ਪਹੁੰਚਾਉਣ ਦੀ ਸਾਜਿਸ਼ ਤਾਂ ਨਹੀਂ ਸੀ।
ਇਹ ਵੀ ਦੇਖੋ: ਸਿੰਘੂ ਬਾਰਡਰ ‘ਤੇ ਦਿੱਲੀ ਪੁਲਿਸ ਫਿਰ ਐਕਸ਼ਨ ‘ਚ, ਕਿਉਂ ਲੱਗ ਰਹੀਆਂ ਮੁੜ ਕੰਡਿਆਲੀਆਂ ਤਾਰਾਂ, ਦੇਖੋ ਹਲਾਤ