ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਪਰ ED ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਸੁਪਰੀਮ ਕੋਰਟ ਦੀ ਵੱਡੀ ਬੈਂਚ ਨੂੰ ਸੌਂਪ ਦਿੱਤਾ ਗਿਆ ਹੈ। ਸੁਪਰੀਮ ਕੋਰਟ ਦੇ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੀ ਬੇਂਚ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਵੱਡੀ ਬੈਂਚ ਦੇ ਕੋਲ ਭੇਜ ਦਿੱਤਾ ਗਿਆ ਹੈ। ਹੁਣ ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੈਂਚ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਇਸ ਮਾਮਲੇ ਵਿੱਚ ਚੀਫ ਜਸਟਿਸ ਤਿੰਨ ਜੱਜ ਨਿਯੁਕਤ ਕਰਨਗੇ। ਕੇਜਰੀਵਾਲ ਨੂੰ ਉਦੋਂ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਜਦੋਂ ਤੱਕ ਮਾਮਲੇ ਵੱਡੀ ਬੈਂਚ ਦੇ ਕੋਲ ਰਹੇਗਾ। ਇਸ ਕਾਰਨ ਕੇਜਰੀਵਾਲ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ। ਉਹ ਮੌਜੂਦਾ ਸਮੇਂ ਵਿੱਚ CBI ਦੀ ਕਸਟੱਡੀ ਵਿੱਚ ਹਨ, ਪਰ ਉਨ੍ਹਾਂ ਨੂੰ ਜ਼ਮਾਨਤ ED ਕੇਸ ਵਿੱਚ ਮਿਲੀ ਹੈ। ਅਜਿਹੇ ਵਿੱਚ ਹੁਣ ਉਹ ਜੇਲ੍ਹ ਵਿੱਚ ਹੀ ਰਹਿਣਗੇ।
ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੀ ਬੈਂਚ ਨੇ ਆਪਣੇ ਫੈਸਲੇ ਵਿੱਚ ਤਿੰਨ ਸਵਾਲ ਤੈਅ ਕਰਦੇ ਹੋਏ ਮਾਮਲੇ ਨੂੰ ਵੱਡੀ ਬੈਂਚ ਦੇ ਕੋਲ ਭੇਜਿਆ ਹੈ। ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਨਿਚਲੀ ਅਦਾਲਤ ਦੇ ਵੱਲੋਂ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਦਿੱਤੇ ਗਏ ਸੰਮਨ ਨੂੰ ਸਹੀ ਮੰਨਿਆ ਸੀ। ਕੋਰਟ ਨੇਕਹਿ ਕਿ ਕੇਜਰੀਵਾਲ ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਕਾਰਨ ਅਹੁਦਾ ਛੱਡਣ ਦਾ ਆਦੇਸ਼ ਨਹੀਂ ਦੇ ਸਕਦੀ ਹੈ, ਇਹ ਉਨ੍ਹਾਂ ਦਾ ਖੁਦ ਦਾ ਫੈਸਲਾ ਹੋਵੇਗਾ। ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਕਿ ਸਿਰਫ ਪੁੱਛਗਿੱਛ ਦੇ ਆਧਾਰ ‘ਤੇ ਗ੍ਰਿਫ਼ਤਾਰੀ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਹੈ। ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ 90 ਦਿਨਾਂ ਤੋਂ ਵੱਧ ਸਮੇਂ ਤੱਕ ਜੇਲ੍ਹ ਵਿੱਚ ਰਹਿ ਰਹੇ ਹਨ। ਉਹ ਚੁਣੇ ਹੋਏ ਨੇਤਾ ਹਨ ਤੇ ਉਹ ਇਸ ਅਹੁਦੇ ‘ਤੇ ਬਣੇ ਰਹਿਣਗੇ ਜਾਂ ਨਹੀਂ, ਇਸਦਾ ਫੈਸਲਾ ਓਹੀ ਕਰਨਗੇ।
ਇਹ ਵੀ ਪੜ੍ਹੋ: ਵੱਡੀ ਖਬਰ: MP ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੁਲਿਸ ਨੇ ਆਈਸ ਡਰੱਗ ਸਣੇ ਕੀਤਾ ਗ੍ਰਿਫਤਾਰ
ਦੱਸ ਦੇਈਏ ਕਿ ਕੇਜਰੀਵਾਲ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਈਡੀ ਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਸੀ, ਜਿਸ ‘ਤੇ ਸੁਪਰੀਮ ਕੋਰਟ ਨੇ 17 ਮਈ ਨੂੰ ਸੁਣਵਾਈ ਕੀਤੀ ਸੀ ਅਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਦੇ ਨਾਲ ਹੀ ਕਿਹਾ ਗਿਆ ਸੀ ਕਿ ਕੇਜਰੀਵਾਲ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾ ਸਕਦੇ ਹਨ। ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਅਤੇ ਬਾਅਦ ਵਿੱਚ ਈਡੀ ਦੀ ਹਿਰਾਸਤ ਵਿੱਚ ਭੇਜਣ ਨੂੰ ਲੈ ਕੇ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ । 9 ਅਪ੍ਰੈਲ ਨੂੰ ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਜਾਇਜ਼ ਠਹਿਰਾਇਆ ਸੀ। ਇਸ ਫੈਸਲੇ ਖਿਲਾਫ ਕੇਜਰੀਵਾਲ ਸੁਪਰੀਮ ਕੋਰਟ ਪਹੁੰਚੇ।
ਵੀਡੀਓ ਲਈ ਕਲਿੱਕ ਕਰੋ -: