ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਸਬੰਧ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਵਿੱਚ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਦੇ ਹੋਏ ਸ਼ੰਭੂ ਬਾਰਡਰ ‘ਤੇ ਮੌਜੂਦਾ ਸਥਿਤੀ ਨੂੰ ਬਰਕਰਾਰ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਮਾਮਲੇਡੀ ਅਗਲੀ ਸੁਣਵਾਈ ਹੁਣ 12 ਅਗਸਤ ਨੂੰ ਹੋਵੇਗੀ।

SC maintains status quo
ਪਿਛਲੀ ਸੁਣਵਾਈ ਵਿੱਚ ਪੰਜਾਬ ਤੇ ਹਰਿਆਣਾ ਸਰਕਾਰਾਂ ਵੱਲੋਂ ਇੱਕ ਆਜ਼ਾਦ ਕਮੇਟੀ ਬਣਾਉਣ ਦੇ ਲਈ ਸੂਝਵਾਨ ਲੋਕਾਂ ਦੇ ਨਾਮ ਸੁਪਰੀਮ ਕੋਰਟ ਵਿੱਚ ਰੱਖੇ ਜਾਣਗੇ, ਜੋ ਇਸ ਮਾਮਲੇ ਨੂੰ ਸੁਲਝਾਉਣ ਦਾ ਕੰਮ ਕਰੇਗੀ। ਪਿਛਲੀ ਸੁਣਵਾਈ ਵਿੱਚ ਕੋਰਟ ਨੇ ਇਹ ਆਦੇਸ਼ ਦਿੱਤਾ ਸੀ। ਨਾਲ ਹੀ ਇਹ ਵੀ ਸਾਫ਼ ਕੀਤਾ ਸੀ ਕਿ ਜੇਕਰ ਉਹ ਅਜਿਹਾ ਨਹੀਂ ਕਰ ਸਕਦੇ ਤਾਂ ਇਹ ਕੰਮ ਕੋਰਟ ‘ਤੇ ਵੀ ਛੱਡਿਆ ਜਾ ਸਕਦਾ ਹੈ। ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਬਾਰਡਰ ‘ਤੇ ਕੋਈ ਵੀ ਘਟਨਾ ਨਹੀਂ ਹੋਣੀ ਚਾਹੀਦੀ। ਅਜਿਹੇ ਵਿੱਚ ਮੌਜੂਦਾ ਸਥਿਤੀ ਬਰਕਰਾਰ ਰੱਖੀ ਜਾਵੇ।
ਇਹ ਵੀ ਪੜ੍ਹੋ: ਮਾਪਿਆਂ ਦਾ ਇਕਲੌਤਾ ਪੁੱਤ ਸ਼ੱਕੀ ਹਾਲਾਤਾਂ ‘ਚ ਲਾਪਤਾ, ਨੰਗਲ ਡੈਮ ਨੇੜਿਓਂ ਮਿਲਿਆ ਸਾਈਕਲ ਤੇ ਚੱਪਲਾਂ
ਦੱਸ ਦੇਈਏ ਕਿ ਸੁਪਰੀਮ ਕੋਰਟ ਵਿੱਚ ਜਸਟਿਸ ਸੂਰਿਆਕਾਂਤ ਤੇ ਜਸਟਿਸ ਉਜਲ ਭੁਇਆ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਸੁਪਰੀਮ ਕੋਰਟ ਪਹਿਲਾਂ ਵੀ ਬਾਰਡਰ ਬੰਦ ਕਰਨ ‘ਤੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾ ਚੁੱਕਿਆ ਹੈ। ਵਾਸੁ ਰੰਜਨ ਨੇ ਕਿਹਾ ਕਿ ਬਹਿਸ ਏ ਦੌਰਾਨ ਉਹ ਨੈਸ਼ਨਲ ਹਾਈਵੇ ਜਾਮ ਕਰਨ ਵਾਲਿਆਂ ਦੇ ਖਿਲਾਫ਼ ਸਖਤ ਦਿਸ਼ਾ-ਨਿਰਦੇਸ਼ ਦੀ ਵੀ ਮੰਗ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸੁਪਰੀਮ ਕੋਰਟ ਹਰਿਆਣਾ ਸਰਕਾਰ ਵੱਲੋਂ ਚੁਣੌਤੀ ਦਿੱਤੇ ਗਏ ਹਾਈਕੋਰਟ ਦੇ ਆਦੇਸ਼ ‘ਤੇ ਆਪਣੀ ਮੁਹਰ ਲਗਾਏਗਾ ਤੇ ਸ਼ੰਭੂ ਬਾਰਡਰ ਖੋਲ੍ਹਣ ਦੇ ਆਦੇਸ਼ ਦੇਵੇਗਾ।
ਵੀਡੀਓ ਲਈ ਕਲਿੱਕ ਕਰੋ -: