SC refuses to entertain plea: ਨਵੀਂ ਦਿੱਲੀ: ਕੋਰੋਨਾ ਸੰਕਟ ਦੇ ਚੱਲਦਿਆਂ ਬਿਹਾਰ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਮੁਲਤਵੀ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਬਿਹਾਰ ਵਿੱਚ ਅੱਜ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਹੀ ਚੋਣ ਕਮਿਸ਼ਨ ਨੂੰ ਹਰੀ ਝੰਡੀ ਮਿਲ ਗਈ ਹੈ । ਹੁਣ ਬਿਹਾਰ ਵਿੱਚ ਚੋਣਾਂ ਰੋਕਣ ਦਾ ਕੰਮ ਸੁਪਰੀਮ ਕੋਰਟ ਨਹੀਂ ਕਰੇਗੀ। ਅਦਾਲਤ ਨੇ ਕਿਹਾ, “ਇਹ ਸੁਣਨ ਯੋਗ ਨਹੀਂ ਹੈ। ਚੋਣ ਕਮਿਸ਼ਨ ਆਪਣੇ ਫ਼ੈਸਲੇ ਲੈਣ ਦੇ ਸਮਰੱਥ ਹੈ। ਸੁਪਰੀਮ ਕੋਰਟ ਇਸ ‘ਤੇ ਕੋਈ ਫੈਸਲਾ ਨਹੀਂ ਸੁਣਾ ਸਕਦੀ।”
ਦਰਅਸਲ, ਕਮਿਸ਼ਨ ਪਹਿਲਾਂ ਹੀ ਕੋਰੋਨਾ ਯੁੱਗ ਵਿੱਚ ਵਿਧਾਨ ਸਭਾ ਚੋਣਾਂ ਕਰਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰ ਚੁੱਕਾ ਹੈ। ਹਰ ਪੋਲਿੰਗ ਸਟੇਸ਼ਨ ‘ਤੇ ਸਿਰਫ ਇੱਕ ਹਜ਼ਾਰ ਵੋਟਰ ਵੋਟ ਪਾਉਣਗੇ। ਪੋਲਿੰਗ ਸਟੇਸ਼ਨ ‘ਤੇ ਸੈਨੀਟਾਈਜ਼ਰ ਤੋਂ ਲੈ ਕੇ ਹਰ ਤਰ੍ਹਾਂ ਦੇ ਇੰਤਜ਼ਾਮ ਹੋਣਗੇ। ਬਿਹਾਰ ਵਿਧਾਨ ਸਭਾ ਦਾ ਕਾਰਜਕਾਲ 29 ਨਵੰਬਰ 2020 ਨੂੰ ਖਤਮ ਹੋ ਰਿਹਾ ਹੈ। ਇਸ ਲਈ ਵਿਧਾਨ ਸਭਾ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਨਵੀਂ ਸਰਕਾਰ ਦਾ ਗਠਨ ਜ਼ਰੂਰੀ ਹੈ।
ਦੱਸ ਦੇਈਏ ਕਿ ਬਿਹਾਰ ਵਿੱਚ ਕੁੱਲ 243 ਵਿਧਾਨ ਸਭਾ ਸੀਟਾਂ ਲਈ ਚੋਣ ਹੋਵੇਗੀ । 2015 ਵਿੱਚ RJD ਅਤੇ JDU ਨੇ ਮਿਲ ਕੇ ਚੋਣ ਲੜੀ ਸੀ । ਜਿਸ ਕਾਰਨ ਭਾਜਪਾ ਦੀ ਅਗਵਾਈ ਵਾਲੀ NDA ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ । ਫਿਰ RJD, JDU, ਕਾਂਗਰਸ ਮਹਾਂ ਗਠਬੰਧਨ ਨੇ 178 ਸੀਟਾਂ ਜਿੱਤੀਆਂ ਸਨ । ਰਾਜਦ ਨੂੰ 80, ਜੇਡੀਯੂ ਨੇ 71 ਅਤੇ ਕਾਂਗਰਸ ਨੂੰ 27 ਸੀਟਾਂ ਮਿਲੀਆਂ, ਜਦਕਿ ਐਨਡੀਏ ਨੂੰ ਸਿਰਫ 58 ਸੀਟਾਂ ਮਿਲੀਆਂ ਸਨ ।