sc rejects pil mukesh ambani z plus security : ਸੁਪਰੀਮ ਕੋਰਟ ਨੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਰਹੀ ਜੈੱਡ ਪਲੱਸ ਸੁਰੱਖਿਆ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ਖਾਰਿਜ ਕਰ ਦਿੱਤੀ ਗਈ ਹੈ।ਅਦਾਲਤ ਦਾ ਕਹਿਣਾ ਹੈ ਕਿ ਕਿਸੇ ਵੀ ਵਿਅਕਤੀ ‘ਤੇ ਸੰਭਾਵਿਤ ਖਤਰੇ ਦਾ ਮੁਲਾਂਕਣ ਕਰਨਾ ਅਤੇ ਉਸ ‘ਤੇ ਫੈਸਲਾ ਲੈਣਾ ਸਰਕਾਰ ਦਾ ਕੰਮ ਹੈ।ਪਟੀਸ਼ਨਕਰਤਾ ਨੇ ਬੰਬੇ ਹਾਈਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ।
ਜਿਸ ‘ਚ ਕਿਹਾ ਗਿਆ ਸੀ ਕਿ ਆਪਣੇ ‘ਤੇ ਖਤਰੇ ਦਾ ਖਦਸ਼ਾ ਦੇਖਦੇ ਹੋਏ ਸੁਰੱਖਿਆ ਦੇ ਲਈ ਪੂਰੀ ਕੀਮਤ ਚੁਕਾਉਣ ਨੂੰ ਤਿਆਰ ਵਿਅਕਤੀ ਨੂੰ ਜੈੱਡ ਪਲੱਸ ਸੁਰੱਖਿਆ ਦੇਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ।ਹਾਈ ਕੋਰਟ ਨੇ ਕਿਹਾ ਕਿ ਅੰਬਾਨੀ ਪਰਿਵਾਰ ਸੁਰੱਖਿਆ ‘ਤੇ ਆਉਣ ਵਾਲਾ ਪੂਰਾ ਖਰਚਾ ਭਰਨ ਨੂੰ ਤਿਆਰ ਹਨ।ਅਜਿਹੇ ਮਾਮਲੇ ‘ਚ ਮੁੰਬਈ ਪੁਲਸ ਦੇ ਕੋਲ ਸੰਬੰਧਿਤ ਵਿਅਕਤੀ ਨੂੰ ਉੱਚ ਪੱਧਰੀ ਜੈੱਡ ਪਲੱਸ ਸੁਰੱਖਿਆ ਦੇਣ ਦੇ ਕੋਈ ਬਦਲ ਨਹੀਂ ਹੈ।