Sc says again tractor rally : ਕਿਸਾਨਾਂ ਦੀ 26 ਜਨਵਰੀ ਨੂੰ ਹੋਣ ਜਾ ਰਹੀ ਟਰੈਕਟਰ ਰੈਲੀ ਸਬੰਧੀ ਦਿੱਲੀ ਪੁਲਿਸ ਦੀ ਅਪੀਲ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ। ਅਦਾਲਤ ਨੇ ਇੱਕ ਵਾਰ ਫਿਰ ਦੁਹਰਾਇਆ ਹੈ ਕਿ ਦਿੱਲੀ ਪੁਲਿਸ ਨੂੰ ਰੈਲੀ ਬਾਰੇ ਫੈਸਲਾ ਲੈਣਾ ਚਾਹੀਦਾ ਹੈ। SG ਨੇ ਬਹਿਸ ਸ਼ੁਰੂ ਕੀਤੀ ਅਤੇ 25 ਜਨਵਰੀ ਨੂੰ ਕੇਸ ਦੀ ਸੁਣਵਾਈ ਕਰਨ ਲਈ ਕਿਹਾ। CJI ਨੇ ਐਸਜੀ ਨੂੰ ਕਿਹਾ ਕਿ ਅਸੀਂ ਪਹਿਲਾਂ ਹੀ ਕਹਿ ਚੁੱਕੇ ਹਾਂ ਕਿ ਇਹ ਮਾਮਲਾ ਪੁਲਿਸ ਦਾ ਹੈ। ਅਸੀਂ ਇਸ ਮਾਮਲੇ ਵਿੱਚ ਕੋਈ ਆਦੇਸ਼ ਨਹੀਂ ਦੇਵਾਂਗੇ। ਤੁਸੀਂ ਅਧਿਕਾਰ ਵਜੋਂ ਇੱਕ ਆਰਡਰ ਜਾਰੀ ਕਰ ਸਕਦੇ ਹੋ। ਬੁੱਧਵਾਰ ਨੂੰ ਹੋਈ ਸੁਣਵਾਈ ਵਿੱਚ ਚੀਫ਼ ਜਸਟਿਸ ਵੱਲੋਂ ਕਿਹਾ ਗਿਆ ਕਿ ਇਹ ਮਾਮਲਾ ਪੁਲਿਸ ਦੇ ਹੱਥ ਵਿੱਚ ਹੈ, ਸਿਰਫ ਪੁਲਿਸ ਹੀ ਇਸ ਦੀ ਆਗਿਆ ਦੇਵੇਗੀ।
ਹੁਣ ਇਹ ਵੀ ਮਹੱਤਵਪੂਰਨ ਰਹੇਗਾ ਕਿ ਦਿੱਲੀ ਪੁਲਿਸ ਵਲੋਂ ਇਸ ਟ੍ਰੈਕਟਰ ਪਰੈਡ ਸਬੰਧੀ ਕਿ ਫੈਸਲਾ ਰਿਹਾ ਜਾਵੇਗਾ। ਕੀ ਦਿੱਲੀ ਪੁਲਿਸ ਵਲੋਂ ਕਿਸਾਨਾਂ ਨੂੰ ਇਜਾਜ਼ਤ ਦਿੱਤੀ ਜਾਵੇਗੀ ਜਾ ਨਹੀਂ ਇਹ ਬਹੁਤ ਅਹਿਮ ਮੁੱਦਾ ਹੈ। ਅੱਜ ਕਿਸਾਨ ਅੰਦੋਲਨ ਲਈ ਬਹੁਤ ਮਹੱਤਵਪੂਰਨ ਦਿਨ ਹੈ। ਅੱਜ 10 ਵੇਂ ਗੇੜ ਦੀ ਮੀਟਿੰਗ ਦੁਪਹਿਰ 2 ਵਜੇ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਹੋਣੀ ਹੈ। ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਕਿਸਾਨ ਬੱਸਾਂ ਵਿੱਚ ਸਵਾਰ ਹੋ ਕੇ ਵਿਗਿਆਨ ਭਵਨ ਲਈ ਰਵਾਨਾ ਹੋ ਗਏ ਹਨ।
ਇਹ ਵੀ ਦੇਖੋ : ਦਿੱਲੀ ਪੁਲਿਸ ਨਾਲ ਮੀਟਿੰਗ ਤੋਂ ਬਾਅਦ ਬਾਹਰ ਆਏ ਕਿਸਾਨ ਆਗੂ