ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ 4 ਅਪ੍ਰੈਲ ਨੂੰ ਸੁਣਵਾਈ ਕਰੇਗੀ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਯੂਪੀ ਸਰਕਾਰ ਨੂੰ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਸੀ। ਇਲਾਹਾਬਾਦ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਅਸੰਤੁਸ਼ਟ ਪੀੜਤ ਪਰਿਵਾਰਾਂ ਦੇ ਲੋਕ ਸੁਪਰੀਮ ਕੋਰਟ ਪੁੱਜੇ। ਚੀਫ਼ ਜਸਟਿਸ ਐਨਵੀ ਰਮਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਮਾਮਲੇ ਦੀ ਸੁਣਵਾਈ ਕਰ ਰਹੀ ਹੈ।
ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਚੀਫ਼ ਜਸਟਿਸ ਐਨਵੀ ਰਮਨਾ ਦੀ ਅਗਵਾਈ ਵਾਲੇ ਬੈਂਚ ਨੇ ਇਹ ਵੀ ਕਿਹਾ ਸੀ ਕਿ ਰਾਜ ਸਰਕਾਰ ਨੂੰ ਸਾਰੇ ਗਵਾਹਾਂ ਨੂੰ ਸੁਰੱਖਿਆ ਦੇਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -: