schools for students haryana remain closed till june 30: ਪਿਛਲੇ ਡੇਢ ਤੋਂ ਦੇਸ਼ ‘ਚ ਕੋਰੋਨਾ ਮਹਾਮਾਰੀ ਦੇ ਪ੍ਰਕੋਪ ਕਾਰਨ ਸਾਰੇ ਸਕੂਲ, ਕਾਲਜ ਬੰਦ ਪਏ ਹਨ।ਜ਼ਿਕਰਯੋਗ ਹੈ ਕਿ ਪਿਛਲੇ ਮਈ ਮਹੀਨੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ।ਦੱਸਣਯੋਗ ਹੈ ਕਿ ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਸੂਬੇ ਦੇ ਸਾਰੇ ਸਕੂਲਾਂ ਲਈ ਗਰਮੀ ਦੀਆਂ ਛੁੱਟੀਆਂ ਦੀ ਮਿਆਦ 30 ਜੂਨ ਤੱਕ ਵਧਾ ਦਿੱਤੀ ਹੈ।
ਰਾਜ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਸਿੱਖਿਆ ਮੰਤਰੀ ਕੰਵਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ”ਗਰਮੀ ਦੀਆਂ ਛੁੱਟੀਆਂ ਵਧਾਏ ਜਾਣ ਕਾਰਨ ਸੂਬੇ ਦੇ ਸਾਰੇ ਸਕੂਲ 30 ਜੂਨ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਸਕੂਲ ਸਿੱਖਿਆ ਡਾਇਰੈਕਟੋਰੇਟ ਵਲੋਂ ਪਿਛਲੇ ਮਹੀਨੇ ਐਲਾਨ ਕੀਤੀ ਸੀ ਕਿ ਸੂਬਾ ਸਰਕਾਰ ਨੇ ਕੋਰੋਨਾ ਵਾਇਰਸ ਦੀ ਸਥਿਤੀ ਦੇ ਮੱਦੇਨਜ਼ਰ ਗਰਮੀ ਦੀਆਂ ਛੁੱਟੀਆਂ 15 ਜੂਨ ਤੱਕ ਵਧਾ ਦਿੱਤੀਆਂ ਹਨ।ਦੱਸ ਦੇਈਏ ਕਿ ਅਧਿਆਪਕਾਂ ਨੂੰ 1 ਜੂਨ ਤੋਂ ਸਕੂਲ ਦੇ ਕੰਮ ਕਰਨ ਦੀ ਆਗਿਆ ਦਿੱਤੀ ਗਈ ਸੀ।
ਇਹ ਵੀ ਪੜੋ:3 ਘੰਟਿਆਂ ਦੇ ਬਾਦਸ਼ਾਹ, ਫ਼ਿਲਮੀ ਸਟਾਈਲ ‘ਚ 25 ਕਰੋੜ ਦੀ ਲੁੱਟ, 3 ਘੰਟਿਆਂ ‘ਚ ਹੀ ਚੜੇ ਪੁਲਿਸ ਦੇ ਹੱਥੇ