Schools in UP reopen: ਉੱਤਰ ਪ੍ਰਦੇਸ਼ ਸਰਕਾਰ ਅਨਲੌਕ -5 ਲਈ ਦਿਸ਼ਾ-ਨਿਰਦੇਸ਼ ਪਹਿਲਾਂ ਹੀ ਜਾਰੀ ਕਰ ਚੁੱਕੀ ਹੈ । ਹੁਣ ਇਸ ਦੇ ਤਹਿਤ ਯੂਪੀ ਸਰਕਾਰ ਨੇ ਸ਼ਰਤ ਦੇ ਨਾਲ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ । ਜਿਸ ਵਿੱਚ 19 ਅਕਤੂਬਰ ਤੋਂ ਸਕੂਲ ਖੁੱਲ੍ਹਣਗੇ ਅਤੇ ਕਲਾਸਾਂ ਦੋ ਸ਼ਿਫਟਾਂ ਵਿੱਚ ਚੱਲਣਗੀਆਂ।
ਇਸਦੇ ਲਈ ਮਾਪਿਆਂ ਦੀ ਲਿਖਤੀ ਸਹਿਮਤੀ ਦੀ ਲੋੜ ਹੋਵੇਗੀ। ਇੱਕ ਦਿਨ ਵਿੱਚ ਇੱਕ ਕਲਾਸ ਦੇ 50 ਪ੍ਰਤੀਸ਼ਤ ਵਿਦਿਆਰਥੀਆਂ ਨੂੰ ਹੀ ਬੁਲਾਇਆ ਜਾਵੇਗਾ। ਦੱਸ ਦੇਈਏ ਕਿ ਯੋਗੀ ਸਰਕਾਰ ਨੇ ਪਿਛਲੇ ਹਫਤੇ ਅਨਲੌਕ -5 ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ । ਇਸਦੇ ਤਹਿਤ 15 ਅਕਤੂਬਰ ਤੋਂ ਸੂਬੇ ਵਿੱਚ ਕੰਟੇਨਮੈਂਟ ਜ਼ੋਨ ਦੇ ਬਾਹਰ ਸਕੂਲ, ਕਾਲਜ ਅਤੇ ਸਿਨੇਮਾ ਹਾਲ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।
ਦਿਸ਼ਾ-ਨਿਰਦੇਸ਼ ਅਨੁਸਾਰ ਯੂਪੀ ਪਾਰਕ 15 ਅਕਤੂਬਰ ਤੋਂ ਵਿੱਚ ਵੀ ਖੁੱਲ੍ਹ ਸਕਦੇ ਹਨ। ਇਸ ਤੋਂ ਇਲਾਵਾ ਸਮਾਜਿਕ, ਵਿਦਿਅਕ, ਖੇਡ ਮਨੋਰੰਜਨ, ਸੱਭਿਆਚਾਰਕ, ਧਾਰਮਿਕ, ਰਾਜਨੀਤਿਕ ਅਤੇ ਸਮੂਹ ਗਤੀਵਿਧੀਆਂ ਨੂੰ ਵੀ ਆਗਿਆ ਦਿੱਤੀ ਗਈ ਹੈ। ਹਾਲਾਂਕਿ, ਫੇਸ ਮਾਸਕ ਲਗਾਉਣਾ ਅਤੇ ਸਮਾਜਿਕ ਦੂਰੀਆਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ।
ਦੱਸ ਦੇਈਏ ਕਿ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਸੂਬੇ ਵਿੱਚ 31 ਅਕਤੂਬਰ ਤੱਕ ਕੰਟੈਨਮੈਂਟ ਜ਼ੋਨ ਵਾਲੇ ਖੇਤਰਾਂ ਵਿੱਚ ਲਾਕਡਾਊਨ ਜਾਰੀ ਰਹੇਗੀ । ਜ਼ਿਲ੍ਹਾ ਪ੍ਰਸ਼ਾਸਨ ਕੇਂਦਰੀ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਖਮ ਪੱਧਰ ‘ਤੇ ਕੰਟੇਨਮੈਂਟ ਜ਼ੋਨ ਨਿਰਧਾਰਤ ਕਰੇਗਾ ।