ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਸ਼ੁੱਕਰਵਾਰ ਨੂੰ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਰਾਮਨਗਰ ਦੇ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸਡੀਐਮ) ਰਜਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਦੀ ਇੱਥੇ ਲੈਂਡਸਲਾਈਟ ਨਾਲ ਮੌਤ ਹੋ ਗਈ, ਜਦੋਂਕਿ ਉਨ੍ਹਾਂ ਦੀ ਪਤਨੀ ਅਤੇ ਕੁਝ ਹੋਰ ਰਿਸ਼ਤੇਦਾਰ ਗੰਭੀਰ ਜ਼ਖਮੀ ਹੋ ਗਏ ਹਨ।
ਪੁਲਿਸ ਮੁਤਾਬਕ ਇਹ ਹਾਦਸਾ ਸਲੂਖ ਇਖਤਾਰ ਨਾਲਾ ਇਲਾਕੇ ਦੇ ਨੇੜੇ ਵਾਪਰਿਆ। ਐਸਡੀਐਮ ਰਜਿੰਦਰ ਸਿੰਘ ਦੀ ਕਾਰ ਲੈਂਡਸਲਾਈਟ ਦੀ ਲਪੇਟ ਵਿਚ ਆ ਗਈ ਸੀ। ਜਦੋਂ ਤੱਕ ਉਨ੍ਹਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ ਗਿਆ, ਉਦੋਂ ਤੱਕ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ। ਰਾਜਿੰਦਰ ਸਿੰਘ ਜੰਮੂ-ਕਸ਼ਮੀਰ ਪ੍ਰਸ਼ਾਸਨਿਕ ਸੇਵਾ ਦੇ ਅਧਿਕਾਰੀ ਸਨ।

ਪੁਲਿਸ ਮੁਤਾਬਕ ਇਹ ਘਟਨਾ ਉਦੋਂ ਵਾਪਰੀ ਜਦੋਂ ਰਾਜਿੰਦਰ ਸਿੰਘ ਆਪਣੇ ਪਰਿਵਾਰ ਨਾਲ ਧਰਮਾਰੀ ਤੋਂ ਆਪਣੇ ਜੱਦੀ ਪਿੰਡ ਵਾਪਸ ਆ ਰਹੇ ਸਨ। ਇਸ ਦੌਰਾਨ ਅਚਾਨਕ ਜ਼ਮੀਨ ਖਿਸਕ ਗਈ ਅਤੇ ਉਨ੍ਹਾਂ ਦੀ ਕਾਰ ਉਸ ਵਿੱਚ ਫਸ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਰਾਜਿੰਦਰ ਸਿੰਘ ਦੀ ਪਤਨੀ ਅਤੇ ਉਨ੍ਹਾਂ ਦੇ ਦੋ ਹੋਰ ਰਿਸ਼ਤੇਦਾਰ ਗੰਭੀਰ ਜ਼ਖਮੀ ਹੋ ਗਏ।
ਸਥਾਨਕ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਮੌਕੇ ‘ਤੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਜ਼ਖਮੀਆਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਰਿਆਸੀ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਰਿਆਸੀ ਵਿੱਚ ਹੋਈ ਇਸ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਐਸਡੀਐਮ ਰਾਜਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਅਤੇ ਸੰਵੇਦਨਾ ਪ੍ਰਗਟ ਕੀਤੀ ਹੈ।
ਇਹ ਵੀ ਪੜ੍ਹੋ : ਰਣਜੀਤ ਗਿੱਲ ਦੇ ਘਰ ਵਿਜੀਲੈਂਸ ਦੀ ਰੇਡ, ਬੀਤੇ ਦਿਨ ਹੋਏ ਸਨ BJP ‘ਚ ਸ਼ਾਮਲ
ਦੱਸ ਦੇਈਏ ਕਿ 30 ਜੁਲਾਈ ਦੀ ਸਵੇਰ ਨੂੰ ਲੱਦਾਖ ਵਿੱਚ ਇੱਕ ਫੌਜ ਦਾ ਵਾਹਨ ਜ਼ਮੀਨ ਖਿਸਕਣ ਦੀ ਲਪੇਟ ਵਿੱਚ ਆ ਗਿਆ। ਇਹ ਹਾਦਸਾ ਦੁਰਬੁਕ ਤੋਂ ਚੋਂਗਤਾਸ਼ ਜਾਂਦੇ ਸਮੇਂ ਵਾਪਰਿਆ। ਇਸ ਵਿੱਚ ਪੰਜਾਬ ਦੇ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਸਿੰਘ ਅਤੇ ਦਲਜੀਤ ਸਿੰਘ ਦੀ ਮੌਤ ਹੋ ਗਈ, ਜਦੋਂਕਿ ਤਿੰਨ ਫੌਜੀ ਅਧਿਕਾਰੀ ਜ਼ਖਮੀ ਹੋ ਗਏ ਸਨ।
ਵੀਡੀਓ ਲਈ ਕਲਿੱਕ ਕਰੋ -:
























