ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅੱਜ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਫਿਰ ਰਾਸ਼ਟਰਪਤੀ ਭਵਨ ਵੱਲ ਰਵਾਨਾ ਹੋਏ, ਜਿੱਥੇ ਉਨ੍ਹਾਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਐਤਵਾਰ ਨੂੰ ਯੋਗੀ ਆਦਿਤਿਆਨਾਥ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਦੋਵਾਂ ਨੇਤਾਵਾਂ ਨੇ ਸਰਕਾਰ ਦੇ ਗਠਨ ਅਤੇ ਸੂਬੇ ਦੇ ਨਵੇਂ ਮੰਤਰੀ ਮੰਡਲ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਯੋਗੀ ਆਦਿਤਿਆਨਾਥ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਹੋਲੀ ਤੋਂ ਬਾਅਦ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਦਾ ਸਹੁੰ ਚੁੱਕ ਸਮਾਗਮ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਯੋਗੀ ਨੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਅਤੇ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਬੀਐਲ ਸੰਤੋਸ਼ ਨਾਲ ਵੀ ਮੁਲਾਕਾਤ ਕੀਤੀ।
ਯੋਗੀ ਨਾਲ ਇਕ ਘੰਟੇ ਦੀ ਮੁਲਾਕਾਤ ਤੋਂ ਬਾਅਦ ਨੱਡਾ ਨੇ ਟਵੀਟ ਕੀਤਾ, “ਉੱਤਰ ਪ੍ਰਦੇਸ਼ ਚੋਣਾਂ ਵਿਚ ਉਨ੍ਹਾਂ ਦੀ ਇਤਿਹਾਸਕ ਜਿੱਤ ਦੇ ਨਾਲ, ਮੈਂ ਉਨ੍ਹਾਂ ਨੂੰ ਸੂਬੇ ਵਿਚ ਭਾਜਪਾ ਦੀ ਸਰਕਾਰ ਦੁਬਾਰਾ ਬਣਾਉਣ ਲਈ ਵਧਾਈ ਦਿੰਦਾ ਹਾਂ।” ਉਨ੍ਹਾਂ ਨੇ ਭਾਜਪਾ ਦੇ ਵਿਚਾਰਾਂ ਨੂੰ ਸਮਾਜ ਦੇ ਆਖਰੀ ਪੱਧਰ ਤੱਕ ਪਹੁੰਚਾਇਆ ਹੈ। ਮੁੱਖ ਮੰਤਰੀ ਵਜੋਂ ਲਗਾਤਾਰ ਦੂਜੀ ਵਾਰ ਸਹੁੰ ਚੁੱਕਣ ਦੀ ਤਿਆਰੀ ਕਰ ਰਹੇ ਆਦਿਤਿਆਨਾਥ ਨੇ ਪਾਰਟੀ ਲੀਡਰਸ਼ਿਪ ਨਾਲ ਗੱਲਬਾਤ ਦੌਰਾਨ ਸਰਕਾਰ ਦੇ ਗਠਨ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕੀਤੀ। ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਸਮੇਤ ਕਈ ਮੰਤਰੀਆਂ ਦੀ ਹਾਰ ਤੋਂ ਬਾਅਦ ਯੋਗੀ ਆਦਿੱਤਿਆਨਾਥ ਦਿੱਲੀ ਪਹੁੰਚ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: