ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਕਾਰਨ ਭਾਜਪਾ ਦਾ ਵਿਰੋਧ ਹੁਣ ਬਹੁਤ ਜ਼ਿਆਦਾ ਵੱਧ ਗਿਆ ਹੈ। ਇਸੇ ਵਿਚਾਲੇ ਬੀਤੇ ਕੁਝ ਦਿਨ ਪਹਿਲਾਂ ਕਰਨਾਲ ਵਿੱਚ ਹੋਣ ਵਾਲੇ ਇੱਕ ਸਮਾਗਮ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਗਿਆ ਸੀ।
ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਭਲਕੇ ਯਾਨੀ ਕਿ 7 ਸਤੰਬਰ ਨੂੰ ਕਰਨਾਲ ਵਿਖੇ ਭਾਰੀ ਇਕੱਠ ਦਾ ਐਲਾਨ ਕੀਤਾ ਗਿਆ ਹੈ।ਦਰਅਸਲ, ਕਿਸਾਨਾਂ ਦੇ ਇਸ ਐਲਾਨ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਜਿਸ ਦੇ ਤਹਿਤ ਇੱਕ ਥਾਂ ‘ਤੇ 5 ਤੋਂ ਵੱਧ ਲੋਕਾਂ ਦੇ ਇਕੱਠ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉੱਥੇ ਹੀ ਪ੍ਰਸ਼ਾਸਨ ਨੇ ਫੈਸਲਾ ਕੀਤਾ ਹੈ ਕਿ ਅੱਜ ਰਾਤ ਤੋਂ ਇੰਟਰਨੈਟ ਤੇ ਮੋਬਾਈਲ SMS ਸਰਵਿਸ ਵੀ ਬੰਦ ਕਰ ਦਿੱਤੀ ਜਾਵੇਗੀ।
ਇਸ ਸਬੰਧੀ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਕਿਸਾਨਾਂ ਨੂੰ ਖ਼ਾਸ ਅਪੀਲ ਕੀਤੀ ਗਈ ਹੈ। ਕਿਸਾਨ ਆਗੂ ਵੱਲੋਂ ਭਲਕੇ ਸਵੇਰੇ 10 ਵਜੇ ਕਰਨਾਲ ਦੀ ਅਨਾਜ ਮੰਡੀ ਵਿੱਚ ਵੱਧ ਤੋਂ ਵੱਧ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਦੱਸ ਦੇਈਏ ਕਿ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦਾ ਆਦੇਸ਼ ਦੇਣ ਵਾਲੇ SDM ਆਯੁਸ਼ ਸਿਨਹਾ ‘ਤੇ ਸਰਕਾਰ ਵੱਲੋਂ ਸਖ਼ਤ ਕਾਰਵਾਈ ਨਹੀਂ ਕੀਤੀ ਗਈ ਹੈ । ਜਿਸ ਕਾਰਨ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਯੁਸ਼ ਸਿਨਹਾ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਜਿਸ ਕਾਰਨ ਭਲਕੇ ਕਿਸਾਨਾਂ ਵੱਲੋਂ ਕਰਨਾਲ ਦੇ ਡੀਸੀ ਦਫਤਰ ਦਾ ਘਿਰਾਓ ਕੀਤਾ ਜਾਵੇਗਾ ।
ਇਹ ਵੀ ਦੇਖੋ: ਅਣਖ ਨੂੰ ਪਿੱਛੇ ਰੱਖ ਇਹ ਸਿੱਖ ਨੌਜਵਾਨ ਪਰਿਵਾਰ ਪਾਲਣ ਲਈ ਸੜਕਾਂ ‘ਤੇ ਵੇਚ ਰਿਹਾ ਕੁਲਫੀ, ਵਿਦੇਸ਼ ਜਾਣ….