Security Alert for Farmers Protest: ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਜਦਕਿ ਸਰਕਾਰ ਵੀ ਪਿੱਛੇ ਹੱਟਣ ਦੇ ਮੂਡ ਵਿੱਚ ਨਹੀਂ ਹੈ। ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅੱਜ 17ਵੇਂ ਦਿਨ ਵੀ ਜਾਰੀ ਹੈ । ਇਸੇ ਅੰਦੋਲਨ ਦੇ ਮੱਦੇਨਜ਼ਰ ਕਿਸਾਨ ਜਥੇਬੰਦੀਆਂ ਨੇ ਦਿੱਲੀ-ਜੈਪੁਰ ਰਾਜ ਮਾਰਗ ‘ਤੇ ਟ੍ਰੈਫਿਕ ਠੱਪ ਕਰਨ ਦੀ ਚੇਤਾਵਨੀ ਦਿੱਤੀ ਹੈ। ਉੱਥੇ ਹੀ ਦੂਜੇ ਪਾਸੇ ਹਰਿਆਣਾ ਵਿੱਚ ਕਿਸਾਨਾਂ ਨੇ ਟੋਲ ਪਲਾਜ਼ਾ ਨੂੰ ਘੇਰਨ ਦੀ ਚੇਤਾਵਨੀ ਦਿੱਤੀ ਹੈ। ਇਸਦੇ ਕਾਰਨ ਗੁਰੂਗ੍ਰਾਮ ਤੇ ਫਰੀਦਾਬਾਦ ਵਿੱਚ ਵੀ ਪੁਲਿਸ ਅਲਰਟ ‘ਤੇ ਹੈ ਤੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਹਨ।
ਇਸ ਅੰਦੋਲਨ ਸਬੰਧੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 12 ਦਸੰਬਰ ਯਾਨੀ ਕਿ ਅੱਜ ਕਿਸਾਨ ਦਿੱਲੀ-ਜੈਪੁਰ ਹਾਈਵੇ ਜਾਮ ਕਰ ਦੇਣਗੇ । ਇਸ ਦੌਰਾਨ ਕਿਸਾਨ ਜ਼ਿਲ੍ਹਾ ਕੁਲੈਕਟਰ, ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਟੋਲ ਪਲਾਜ਼ਾ ਵੀ ਜਾਮ ਕੀਤੇ ਜਾਣਗੇ । ਹਾਲਾਂਕਿ, ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਰੇਲ ਮਾਰਗਾਂ ਨੂੰ ਜਾਮ ਕਰਨ ਦੀ ਕੋਈ ਯੋਜਨਾ ਨਹੀਂ ਹੈ।
ਇਸ ਤੋਂ ਇਲਾਵਾ ਭਾਰਤ ਬੰਦ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰਨ ਦੀ ਚੇਤਾਵਨੀ ਦੇ ਮੱਦੇਨਜ਼ਰ ਗੁਰੂਗ੍ਰਾਮ ਦੇ ਜ਼ਿਲ੍ਹਾ ਮੈਜਿਸਟਰੇਟ ਅਮਿਤ ਖੱਤਰੀ ਨੇ ਆਦੇਸ਼ ਜਾਰੀ ਕਰ ਕੇ ਵੱਖ-ਵੱਖ ਖੇਤਰਾਂ ਵਿੱਚ 60 ਡਿਊਟੀ ਮੈਜਿਸਟ੍ਰੇਟਾਂ ਨਿਯੁਕਤ ਕਰਨ ਦੇ ਆਦੇਸ਼ ਦਿੱਤੇ ਹਨ ।
ਦੱਸ ਦੇਈਏ ਕਿ ਕਿਸਾਨਾਂ ਵੱਲੋਂ ਟੋਲ ਪਲਾਜ਼ਾ ਦਾ ਘਿਰਾਓ ਕਰਨ ਦੀ ਚੇਤਾਵਨੀ ‘ਤੇ ਫਰੀਦਾਬਾਦ ਪੁਲਿਸ ਅਲਰਟ ‘ਤੇ ਹੈ। ਅੰਦੋਲਨ ਦੀ ਆੜ ‘ਚ ਅਮਨ-ਕਾਨੂੰਨ ਨੂੰ ਖਰਾਬ ਕਰਨ ਵਾਲਿਆਂ’ ਤੇ ਪੁਲਿਸ ਤਿੱਖੀ ਨਜ਼ਰ ਰੱਖੇਗੀ । ਪ੍ਰਦਰਸ਼ਨ ਦੌਰਾਨ ਲੋਕਾਂ ‘ਤੇ ਡਰੋਨ ਨਾਲ ਨਜ਼ਰ ਰੱਖੀ ਜਾਵੇਗੀ। ਇਸ ਦੌਰਾਨ ਤਕਰੀਬਨ 3500 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ ।
ਇਹ ਵੀ ਦੇਖੋ: ਦਿੱਲੀ ਪੁਲਿਸ ਨੇ ਅੱਧੀ ਰਾਤ ਨੂੰ ਪੱਟੇ ਰਵਨੀਤ ਬਿੱਟੂ ਉਨ੍ਹਾਂ ਦੇ ਤੰਬੂ