ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਖਿਲਾਫ ਸੁਰੱਖਿਆ ਬਲਾਂ ਦੀ ਕਾਰਵਾਈ ਜਾਰੀ ਹੈ ਅਤੇ ਜੰਮੂ-ਕਸ਼ਮੀਰ ‘ਚ ਪਿਛਲੇ 24 ਘੰਟਿਆਂ ਦੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ‘ਚ ਮੁਕਾਬਲਾ ਜਾਰੀ ਹੈ ਜਦਕਿ ਸ਼੍ਰੀਨਗਰ ‘ਚ ਮੁਕਾਬਲਾ ਖਤਮ ਹੋ ਗਿਆ ਹੈ।ਕੁਲਗਾਮ ਵਿੱਚ ਕੱਲ੍ਹ (11 ਨਵੰਬਰ) ਨੂੰ ਸ਼ੁਰੂ ਹੋਏ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੇ ਇੱਕ ਹੋਰ ਅੱਤਵਾਦੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮਾਰੇ ਗਏ ਅੱਤਵਾਦੀ ਕੋਲੋਂ ਇੱਕ ਏਕੇ-47 ਰਾਈਫਲ ਬਰਾਮਦ ਹੋਈ ਹੈ। ਇਸ ਤੋਂ ਪਹਿਲਾਂ ਸ਼ਾਮ ਨੂੰ ਜਵਾਨਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਸੀ। ਕੁਲਗਾਮ ‘ਚ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਹਿਜ਼ਬੁਲ ਕਮਾਂਡਰ ਸ਼ਿਰਾਜ਼ ਮੌਲਵੀ ਅਤੇ ਯਾਵਰ ਭੱਟ ਵਜੋਂ ਹੋਈ ਹੈ।
ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਚਵਲਗਾਮ ‘ਚ ਵੀਰਵਾਰ ਦੁਪਹਿਰ ਨੂੰ 2 ਤੋਂ 3 ਅੱਤਵਾਦੀਆਂ ਦੀ ਮੂਵਮੈਂਟ ਦੀ ਸੂਚਨਾ ਸੁਰੱਖਿਆ ਬਲਾਂ ਨੂੰ ਮਿਲੀ, ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਪੁਲਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ (ਐੱਸ.ਓ.ਜੀ.) ਨੇ ਫੌਜ ਦੀਆਂ 9 ਰਾਸ਼ਟਰੀ ਰਾਈਫਲਜ਼ ਅਤੇ ਸੀ.ਆਰ.ਪੀ.ਐਫ. ਨਾਲ ਮਿਲ ਕੇ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ। ਇਸ ਤੋਂ ਬਾਅਦ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ, ਪਰ ਉਹ ਨਹੀਂ ਮੰਨੇ ਅਤੇ ਜਵਾਬੀ ਕਾਰਵਾਈ ‘ਚ ਇਕ ਅੱਤਵਾਦੀ ਮਾਰਿਆ ਗਿਆ। ਇਸ ਤੋਂ ਬਾਅਦ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਇੱਕ ਹੋਰ ਅੱਤਵਾਦੀ ਨੂੰ ਮਾਰ ਦਿੱਤਾ ਹੈ। ਇਸ ਤੋਂ ਇਲਾਵਾ ਸ਼੍ਰੀਨਗਰ ਦੇ ਬੇਮਿਨਾ ‘ਚ ਵੀ ਇਕ ਅੱਤਵਾਦੀ ਮਾਰਿਆ ਗਿਆ ਹੈ, ਜਿੱਥੇ ਸਰਚ ਆਪਰੇਸ਼ਨ ਖਤਮ ਹੋ ਚੁੱਕਾ ਹੈ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਸ਼੍ਰੀਨਗਰ ‘ਚ ਮਾਰੇ ਗਏ ਅੱਤਵਾਦੀ ਦਾ ਨਾਂ ਆਮਿਰ ਰਿਆਜ਼ ਹੈ।
ਵੀਡੀਓ ਲਈ ਕਲਿੱਕ ਕਰੋ -: