Senior Congress leader AK Walia: ਦਿੱਲੀ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ । ਹੁਣ ਦਿੱਲੀ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਅਸ਼ੋਕ ਕੁਮਾਰ ਵਾਲਿਆ (ਏਕੇ ਵਾਲਿਆ) ਵੀ ਕੋਰੋਨਾ ਦੀ ਚਪੇਟ ਵਿੱਚ ਆ ਗਏ ਹਨ । 72 ਸਾਲ ਦੀ ਉਮਰ ਵਿੱਚ ਏਕੇ ਵਾਲਿਆ ਦਾ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦੇਰ ਰਾਤ ਦਿਹਾਂਤ ਹੋ ਗਿਆ । ਉਹ ਪਿਛਲੇ ਤਿੰਨ ਦਿਨਾਂ ਤੋਂ ਕੋਰੋਨਾ ਖ਼ਿਲਾਫ਼ ਲੜਾਈ ਲੜ ਰਹੇ ਸੀ।
ਦਿੱਲੀ ਕਾਂਗਰਸ ਦੇ ਪ੍ਰਧਾਨ ਅਨਿਲ ਕੁਮਾਰ ਨੇ ਟਵੀਟ ਕਰਦਿਆਂ ਕਿਹਾ, ‘ਬਹੁਤ ਦੁੱਖ ਦੇ ਨਾਲ ਸਾਨੂੰ ਇਹ ਦੱਸਣਾ ਪੈ ਰਿਹਾ ਹੈ ਕਿ ਸਾਡੇ ਦਿੱਲੀ ਕਾਂਗਰਸ ਦੇ ਪ੍ਰਸਿੱਧ ਨੇਤਾ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਡਾ. ਅਸ਼ੋਕ ਕੁਮਾਰ ਵਾਲਿਆ ਜੀ ਦਾ ਅੱਜ 22-04-2021 ਨੂੰ ਕੋਰੋਨਾ ਬਿਮਾਰੀ ਕਾਰਨ ਇਸ ਇੰਦਰਪ੍ਰਸਥ ਅਪੋਲੋ ਹਸਪਤਾਲ ਵਿੱਚ ਮੌਤ ਹੋ ਗਈ ਹੈ।
ਦੱਸ ਦੇਈਏ ਕਿ ਬੁੱਧਵਾਰ ਨੂੰ ਦਿੱਲੀ ਵਿੱਚ ਕੋਰੋਨਾ ਦੀ ਲਾਗ ਦੇ 24,638 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ 9,30,179 ਹੋ ਗਈ ਹੈ । ਜਦੋਂ ਕਿ ਕੋਰੋਨਾ ਦੇ 249 ਮਰੀਜ਼ਾਂ ਦੀ ਮੌਤ ਤੋਂ ਬਾਅਦ ਕੋਵਿਡ ਮਹਾਂਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ 12,887 ਹੋ ਗਈ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਲਾਗ ਦੀ ਦਰ 31.28 ਪ੍ਰਤੀਸ਼ਤ ਹੈ।