Separatist leader Syed Geelani: ਜੰਮੂ: ਜੰਮੂ ਕਸ਼ਮੀਰ ਵਿੱਚ ਵੱਖਵਾਦੀ ਨੇਤਾ ਸੈਯਦ ਅਲੀ ਸ਼ਾਹ ਗਿਲਾਨੀ ਨੇ ਹੁਰੀਅਤ ਕਾਨਫਰੰਸ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ । ਉਨ੍ਹਾਂ ਨੇ ਜਾਰੀ ਕੀਤੇ ਆਡੀਓ ਸੰਦੇਸ਼ ਵਿੱਚ ਇਸਦਾ ਐਲਾਨ ਕੀਤਾ। ਸੈਯਦ ਅਲੀ ਸ਼ਾਹ ਗਿਲਾਨੀ ਨੇ ਕਿਹਾ ਕਿ ਆਪਣੇ ਇਸ ਸੰਦੇਸ਼ ਵਿੱਚ ਕਿਹਾ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਹੁਰੀਅਤ ਤੋਂ ਦੂਰ ਕਰ ਲਿਆ ਹੈ।
ਸੈਯਦ ਅਲੀ ਸ਼ਾਹ ਗਿਲਾਨੀ ਨੇ ਕਿਹਾ, “ਮੌਜੂਦਾ ਸਥਿਤੀ ਨੂੰ ਵੇਖਦਿਆਂ ਮੈਂ ਸਰਬ ਪਾਰਟੀ ਹੁਰੀਅਤ ਕਾਨਫਰੰਸ ਤੋਂ ਅਸਤੀਫਾ ਦਿੰਦਾ ਹਾਂ । ਮੈਂ ਸਾਰੇ ਹੁਰੀਅਤ ਹਲਕੇ ਨੂੰ ਇਸ ਫੈਸਲੇ ਬਾਰੇ ਸੂਚਿਤ ਕਰ ਦਿੱਤਾ ਹੈ।” ਜ਼ਿਕਰਯੋਗ ਹੈ ਕਿ 90 ਸਾਲਾਂ ਸੈਯਦ ਅਲੀ ਸ਼ਾਹ ਗਿਲਾ ਪਿਛਲੇ ਕਈ ਸਾਲਾਂ ਤੋਂ ਨਜ਼ਰਬੰਦ ਹਨ ਅਤੇ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀ ਸਿਹਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ।
ਦੱਸ ਦੇਈਏ ਕਿ 5 ਅਗਸਤ 2019 ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਲਗਾਤਾਰ ਬਦਲ ਰਹੇ ਰਾਜਨੀਤਿਕ ਹਾਲਾਤਾਂ ਵਿਚਾਲੇ ਇਹ ਵੱਖਵਾਦੀ ਧੜੇ ਦੀ ਰਾਜਨੀਤੀ ਦਾ ਸਭ ਤੋਂ ਵੱਡਾ ਘਟਨਾਕ੍ਰਮ ਹੈ ।