Serum Institute Bharat Biotech to begin trial: ਭਾਰਤ ਵਿੱਚ ਵੈਕਸੀਨ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਹੁਣ ਜਲਦ ਹੀ ਇੰਟ੍ਰਨੈਸਲ ਵੈਕਸੀਨ ਦਾ ਟ੍ਰਾਇਲ ਵੀ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ। ਇਹ ਜਾਣਕਾਰੀ ਸਰਕਾਰ ਵੱਲੋਂ ਦਿੱਤੀ ਗਈ ਹੈ। ਕੇਂਦਰੀ ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਕਿਹਾ ਕਿ ਰੈਗੂਲੇਟਰੀ ਪ੍ਰਵਾਨਗੀ ਮਿਲਦੇ ਹੀ ਸੀਰਮ ਇੰਸਟੀਚਿਊਟ ਆਫ਼ ਇੰਡੀਆ ਅਤੇ ਭਾਰਤ ਬਾਇਓਟੈਕ ਨੱਕ ਰਾਹੀਂ ਦਿੱਤੀ ਜਾਣ ਵਾਲੀ ਵੈਕਸੀਨ ਦਾ ਟ੍ਰਾਇਲ ਸ਼ੁਰੂ ਕਰ ਦੇਣਗੇ। ਫਿਲਹਾਲ ਭਾਰਤ ਵਿੱਚ ਨੇਜਲ ਵੈਕਸੀਨ ‘ਤੇ ਕੋਈ ਟ੍ਰਾਇਲ ਨਹੀਂ ਚੱਲ ਰਿਹਾ ਹੈ।
ਨੇਜਲ ਕੋਰੋਨਾ ਵਾਇਰਸ ਵੈਕਸੀਨ ਨੂੰ ਲੈ ਕੇ ਭਾਰਤ ਬਾਇਓਟੈਕ ਨੇ ਵਾਸ਼ਿੰਗਟਨ ਯੂਨੀਵਰਸਿਟੀ ਅਤੇ ਸੇਂਟ ਲੂਇਸ ਯੂਨੀਵਰਸਿਟੀ ਨਾਲ ਇੱਕ ਸਮਝੌਤਾ ਕੀਤਾ ਹੈ। ਡਾ. ਹਰਸ਼ਵਰਧਨ ਨੇ ਕਿਹਾ, “ਭਾਰਤ ਬਾਇਓਟੈਕ ਨੇ ਵਾਸ਼ਿੰਗਟਨ ਸਕੂਲ ਆਫ਼ ਮੈਡੀਸਨ ਯੂਨੀਵਰਸਿਟੀ ਨਾਲ ਇੱਕ ਸਮਝੌਤਾ ਕੀਤਾ ਹੈ, ਜਿਸ ਦੇ ਤਹਿਤ ਕੰਪਨੀ Sars-CoV-2 ਲਈ ਇੰਟਰਾਨੇਜਲ ਵੈਕਸੀਨ ਦਾ ਟ੍ਰਾਇਲ, ਉਤਪਾਦਨ ਅਤੇ ਵਪਾਰ ਕਰੇਗੀ।”
ਦੱਸ ਦੇਈਏ ਕਿ ਭਾਰਤ ਦੇ ਡਾਕਟਰ ਰੇਡੀਜ਼ ਲੈਬ ਅਤੇ ਰਸ਼ੀਅਨ ਡਾਇਰੈਕਟ ਇਨਵੈਸਟਮੈਂਟ ਫੰਡ (RDIF) ਨੂੰ ਵੀ ਭਾਰਤ ਵਿੱਚ ਦੇ Sputnik V ਵੈਕਸੀਨ ਦੇ ਦੇਰ ਪੜਾਅ ਦੇ ਕਲੀਨਿਕਲ ਟ੍ਰਾਇਲ ਕਰਨ ਦੀ ਆਗਿਆ ਮਿਲ ਚੁੱਕੀ ਹੈ। ਇਸ ਤੋਂ ਪਹਿਲਾਂ DGCI ਨੇ ਇਹ ਕਹਿ ਕੇ ਮਨਜ਼ੂਰੀ ਦੇਣ ਤੋਂ ਇਨਕਾਰ ਕੀਤਾ ਸੀ ਕਿ ਰੂਸ ਵਿੱਚ ਇਸ ਵੈਕਸੀਨ ਦੇ ਪਹਿਲੇ ਅਤੇ ਦੂਜਾ ਪੜਾਅ ਦਾ ਟ੍ਰਾਇਲ ਬਹੁਤ ਘੱਟ ਲੋਕਾਂ ‘ਤੇ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸਰਕਾਰ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਭਾਰਤ ਵਿੱਚ ਕੁਝ ਮਹੀਨਿਆਂ ਵਿੱਚ ਹੀ ਕੋਰੋਨਾ ਵਾਇਰਸ ਦੀ ਵੈਕਸੀਨ ਆਉਣ ਦੀ ਉਮੀਦ ਹੈ ਅਤੇ ਲੋਕਾਂ ਨੂੰ ਇਹ ਵੈਕਸੀਨ ਦੇਣ ਦੀ ਪ੍ਰਕਿਰਿਆ ਅਗਲੇ 6 ਮਹੀਨਿਆਂ ਵਿੱਚ ਸ਼ੁਰੂ ਹੋ ਜਾਵੇਗੀ । ਉਥੇ ਹੀ ਦੂਜੇ ਪਾਸੇ WHO ਦਾ ਕਹਿਣਾ ਹੈ ਕਿ ਸਿਹਤਮੰਦ ਨੌਜਵਾਨਾਂ ਨੂੰ ਕੋਰੋਨਾ ਵਾਇਰਸ ਵੈਕਸੀਨ ਲਈ 2022 ਤੱਕ ਇੰਤਜ਼ਾਰ ਕਰਨਾ ਪੈ ਸਕਦਾ ਹੈ ਕਿਉਂਕਿ ਪਹਿਲਾਂ ਸਿਹਤ ਕਰਮਚਾਰੀਆਂ ਅਤੇ ਵਧੇਰੇ ਜੋਖਮ ਵਾਲੇ ਲੋਕਾਂ ਨੂੰ ਪਹਿਲ ਦਿੱਤੀ ਜਾਵੇਗੀ।