Several staff members of Supreme Court: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ । ਲਗਭਗ ਹਰ ਦਿਨ ਕੋਰੋਨਾ ਦੇ ਰਿਕਾਰਡ ਮਾਮਲੇ ਦਰਜ ਕੀਤੇ ਜਾ ਰਹੇ ਹਨ। ਕੋਰੋਨਾ ਦਾ ਕਹਿਰ ਦੇਸ਼ ਦੀ ਛੋਟੀ ਦੀ ਅਦਾਲਤ ਯਾਨੀ ਕਿ ਸੁਪਰੀਮ ਕੋਰਟ ਵਿੱਚ ਵੀ ਕੋਰੋਨਾ ਦਾ ਕਹਿਰ ਦਿਖਾਈ ਦੇ ਰਿਹਾ ਹੈ । ਮਿਲੀ ਜਾਣਕਾਰੀ ਸੁਪਰੀਮ ਕੋਰਟ ਦੇ 50 ਪ੍ਰਤੀਸ਼ਤ ਤੋਂ ਵੱਧ ਕਰਮਚਾਰੀ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਇਸ ਦੇ ਮੱਦੇਨਜ਼ਰ ਸੁਪਰੀਮ ਕੋਰਟ ਦੇ ਸਾਰੇ ਜੱਜ ਹੁਣ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਰਿਹਾਇਸ਼ ਤੋਂ ਸੁਣਵਾਈ ਕਰਨਗੇ । ਇਸਦੇ ਨਾਲ ਹੀ ਕੋਰਟ ਨੂੰ ਸੈਨੇਟਾਈਜ਼ ਕਰਨ ਦਾ ਕੰਮ ਚੱਲ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਸੰਕਰਮਣ ਦੇ ਮਾਮਲੇ ਸਾਹਮਣੇ ਤੋਂ ਬਾਅਦ ਅਦਾਲਤ ਦੇ ਕਮਰੇ ਸਮੇਤ ਸਮੁੱਚੇ ਅਦਾਲਤੀ ਅਹਾਤੇ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ, ਇਸ ਲਈ ਅੱਜ ਸਾਰੇ ਬੈਂਚ ਤੈਅ ਸਮੇਂ ਤੋਂ ਇੱਕ ਘੰਟੇ ਦੇਰੀ ਨਾਲ ਬੈਠੇਗੀ ।
ਦੱਸ ਦੇਈਏ ਕਿ ਭਾਰਤ ਵਿਚ ਕੋਰੋਨਾ ਦੀ ਦੂਜੀ ਲਹਿਰ ਭਿਆਨਕ ਰੂਪ ਧਾਰਨ ਕਰ ਰਹੀ ਹੈ। ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਡੇਢ ਲੱਖ ਤੋਂ ਵੱਧ ਨਵੇਂ ਕੋਵਿਡ -19 ਮਾਮਲੇ ਸਾਹਮਣੇ ਆਏ ਹਨ । ਇਹ ਇਕ ਦਿਨ ਵਿੱਚ ਸਭ ਤੋਂ ਵੱਧ ਕੋਰੋਨਾ ਕੇਸ ਹਨ। ਇਸਦੇ ਨਾਲ ਹੀ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 1,33,58,805 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ 839 ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਹੁਣ ਤੱਕ ਕੁੱਲ 169275 ਲੋਕ ਇਸ ਜਾਨਲੇਵਾ ਵਾਇਰਸ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।
ਇਹ ਵੀ ਦੇਖੋ: ਡਾਕਟਰ ਲੈਂਦੇ ਲੱਖਾਂ ਰੁਪਏ, ਅੰਮ੍ਰਿਤਸਰ ਦਾ ਇਹ ਬਜੁਰਗ ਮਿੰਟਾਂ ‘ਚ ਫਰੀ ਠੀਕ ਕਰਦਾ ਹੈ ਅਧਰੰਗ/ਲਕਵਾ!