Shah offer to protesting farmers: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ । ਗ੍ਰਹਿ ਮੰਤਰੀ ਨੇ ਇਸ ਧਰਨੇ ਪ੍ਰਦਰਸ਼ਨ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਨ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਇਹ ਵੀ ਕਿਹਾ ਕਿ ਸਰਕਾਰ ਤੁਰੰਤ ਗੱਲਬਾਤ ਲਈ ਵੀ ਤਿਆਰ ਹੈ । ਉੱਥੇ ਹੀ ਹੁਣ ਕਿਸਾਨਾਂ ਨੇ ਅਮਿਤ ਸ਼ਾਹ ਦੀ ਅਪੀਲ ‘ਤੇ ਵਿਚਾਰ ਕਰਨ ਦਾ ਫੈਸਲਾ ਕੀਤਾ ਹੈ । ਅੱਜ ਯਾਨੀ ਕਿ ਐਤਵਾਰ ਸਵੇਰੇ 9 ਵਜੇ ਸਿੰਘੁ ਬਾਰਡਰ ‘ਤੇ ਕਿਸਾਨ ਨੇਤਾਵਾਂ ਦੀ ਮੀਟਿੰਗ ਹੋਵੇਗੀ । ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ ਸਵੀਕਾਰ ਕਰਨ ਅਤੇ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।
ਇਸ ਸਬੰਧੀ ਕਿਸਾਨ ਆਗੂ ਜਗਜੀਤ ਸਿੰਘ ਅਤੇ ਸ਼ਿਵਕੁਮਾਰ ਕੱਕਾ ਦਾ ਕਹਿਣਾ ਹੈ ਕਿ ਅਸੀਂ ਸਰਕਾਰ ਨਾਲ ਗੱਲਬਾਤ ਲਈ ਤਿਆਰ ਹਾਂ, ਪਰ ਕੋਈ ਸ਼ਰਤ ਨਹੀਂ ਹੋਣੀ ਚਾਹੀਦੀ । ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਾਨੂੰ ਇਸ ਗੱਲ ਦਾ ਦੁੱਖ ਹੈ ਕਿ ਅਮਿਤ ਸ਼ਾਹ ਨੇ ਸ਼ਰਤ ਰੱਖੀ ਹੈ ਕਿ ਪਹਿਲਾਂ ਤੁਹਾਨੂੰ ਉਸ ਜਗ੍ਹਾ ਜਾਣਾ ਚਾਹੀਦਾ ਹੈ ਜੋ ਤੁਹਾਨੂੰ ਦਿਤੀ ਗਈ ਹੈ। ਉਸ ਤੋਂ ਬਾਅਦ ਗੱਲਬਾਤ ਹੋਵੇਗੀ। ਇਹ ਸਹੀ ਨਹੀਂ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਸਮੱਸਿਆ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲਦਾ ਹੈ। ਅਸੀਂ ਇਹ ਮੰਨਦੇ ਹਾਂ, ਪਰ ਅਮਿਤ ਸ਼ਾਹ ਨੇ ਜੋ ਵੀ ਕਿਹਾ ਹੈ, ਉਸ ‘ਤੇ ਇੱਕ ਮੀਟਿੰਗ ਹੋਵੇਗੀ। ਅਸੀਂ ਵਿਚਾਰ ਕਰਾਂਗੇ ਕਿ ਅੱਗੇ ਸਾਨੂੰ ਕੀ ਕਰਨਾ ਹੈ।
ਦੱਸ ਦੇਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜੇ ਕਿਸਾਨ ਚਾਹੁੰਦੇ ਹਨ ਕਿ ਭਾਰਤ ਸਰਕਾਰ ਛੇਤੀ ਹੀ ਗੱਲ ਕਰੇ, 3 ਦਸੰਬਰ ਤੋਂ ਪਹਿਲਾਂ ਗੱਲ ਕਰੋ, ਤਾਂ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਜਿਵੇਂ ਹੀ ਤੁਸੀ ਨਿਰਧਾਰਤ ਜਗ੍ਹਾ ‘ਤੇ ਚਲੇ ਜਾਂਦੇ ਹੋ, ਉਸਦੇ ਅਗਲੇ ਹੀ ਦਿਨ ਭਾਰਤ ਸਰਕਾਰ ਤੁਹਾਡੀਆਂ ਮੁਸ਼ਕਿਲਾਂ ਅਤੇ ਮੰਗਾਂ ਲਈ ਗੱਲਬਾਤ ਕਰਨ ਲਈ ਤਿਆਰ ਹੈ। ਅਮਿਤ ਸ਼ਾਹ ਨੇ ਕਿਹਾ ਕਿ ਵੱਖ-ਵੱਖ ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਕਿਸਾਨ ਭਰਾ ਇੰਨੀ ਠੰਡ ਵਿੱਚ ਆਪਣੇ ਟਰੈਕਟਰ-ਟਰਾਲੀ ਲੈ ਕੇ ਖੁੱਲੇ ਵਿੱਚ ਬੈਠੇ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਦਿੱਲੀ ਪੁਲਿਸ ਤੁਹਾਨੂੰ ਇੱਕ ਵੱਡੇ ਮੈਦਾਨ ਵਿੱਚ ਲਿਜਾਣ ਲਈ ਤਿਆਰ ਹੈ। ਹੈ ਜਿੱਥੇ ਤੁਹਾਨੂੰ ਸੁਰੱਖਿਆ ਪ੍ਰਣਾਲੀ ਅਤੇ ਸਹੂਲਤਾਂ ਮਿਲਣਗੀਆਂ।
ਇਹ ਵੀ ਦੇਖੋ: ਪੰਜਾਬ 84 ਲਿਖਣ ਵਾਲਾ ਮਾਵੀ ਵੀ ਫਿਰਦਾ ਕਿਸਾਨਾਂ ‘ਚ ਦਿੱਲੀ, ਬੋਲਣ ਵਾਲੇ ਕੱਢ ਦਿਤੇ ਚੰਗਿਆੜੇ