Sharad pawar says: ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਜਦਕਿ ਸਰਕਾਰ ਵੀ ਪਿੱਛੇ ਹੱਟਣ ਦੇ ਮੂਡ ਵਿੱਚ ਨਹੀਂ ਹੈ। ਦਿੱਲੀ ਵਿੱਚ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਦੌਰਾਨ ਵਿਰੋਧੀ ਧਿਰ ਮੋਦੀ ਸਰਕਾਰ ‘ਤੇ ਹਮਲਾ ਬੋਲਣ ਦੇ ਨਾਲ ਨਾਲ ਸਲਾਹ ਵੀ ਦੇ ਰਹੀ ਹੈ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਮੁਖੀ ਅਤੇ ਸਾਬਕਾ ਖੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਸਰਕਾਰ ਨੂੰ ਖੇਤੀ ਕਾਨੂੰਨਾਂ ਉੱਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ। ਸਾਬਕਾ ਖੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਸਰਕਾਰ ਨੂੰ ਖੇਤੀਬਾੜੀ ਕਾਨੂੰਨਾਂ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ, ਇਹ ਕਾਨੂੰਨ ਬਿਨਾਂ ਵਿਚਾਰ ਕੀਤੇ ਪਾਸ ਕੀਤੇ ਗਏ ਸਨ, ਸਾਰਿਆਂ ਨੇ ਸਰਕਾਰ ਨੂੰ ਇਸ ‘ਤੇ ਵਿਚਾਰ ਕਰਨ ਲਈ ਕਿਹਾ ਸੀ, ਪਰ ਵਿਰੋਧੀ ਧਿਰ ਨੂੰ ਪਛਾੜਦਿਆਂ ਸਰਕਾਰ ਨੇ ਸੰਸਦ ਤੋਂ ਜਲਦਬਾਜ਼ੀ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਪਾਸ ਕਰ ਦਿੱਤਾ।
ਸਾਬਕਾ ਖੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਇਹ ਨਾ ਸੋਚੋ ਕਿ ਹੁਣ ਕੇਂਦਰ ਸਰਕਾਰ ਕਿਸਾਨਾਂ ਦੀ ਮੰਗ ਨੂੰ ਸੁਣਨ ਦੇ ਮੂਡ ਵਿੱਚ ਨਹੀਂ ਹੈ, ਇਸ ਲਈ ਇਹ ਅੰਦੋਲਨ ਜਾਰੀ ਰਹੇਗਾ। ਫਿਲਹਾਲ ਇਹ ਅੰਦੋਲਨ ਸਿਰਫ ਦਿੱਲੀ ਸਰਹੱਦਾਂ ਤੱਕ ਸੀਮਤ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਕਿਸਾਨਾਂ ਦੇ ਸਬਰ ਦੀ ਪਰਖ ਨਾ ਕਰੋ। ਤੁਹਾਨੂੰ ਦੱਸ ਦਈਏ ਕਿ ਅੱਜ ਕਿਸਾਨ ਅੰਦੋਲਨ ਦਾ ਸੋਲਾਂਵਾਂ ਦਿਨ ਹੈ ਅਤੇ ਕਿਸਾਨ ਦਿੱਲੀ ਦੀ ਸਰਹੱਦ ‘ਤੇ ਡਟੇ ਹੋਏ ਹਨ। ਸਰਕਾਰ ਦੀਆਂ ਸਾਰੀਆਂ ਕੋਸ਼ਿਸ਼ਾਂ ਹੁਣ ਤੱਕ ਅਸਫਲ ਸਾਬਿਤ ਹੋਈਆਂ ਹਨ।
ਇਹ ਵੀ ਦੇਖੋ : ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋਇਆ ਕਿਸਾਨੀ ਸੰਘਰਸ਼, ਸਟੇਜ ਤੋਂ ਸੁਣੋ ਅੱਜ ਦੀ ਨਵੀਂ ਰਣਨੀਤੀ