ਦੇਸ਼ ਵਿੱਚ ਮਹਿੰਗਾਈ ਤੇ ਬੇਰੁਜ਼ਗਾਰੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਜਿਸ ਕਾਰਨ ਵਿਰੋਧੀ ਪਾਰਟੀਆਂ ਲਗਾਤਾਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧ ਰਹੀਆਂ ਹਨ। ਇਸੇ ਵਿਚਾਲੇ NCP ਮੁਖੀ ਸ਼ਰਦ ਪਵਾਰ ਨੇ ਮੋਦੀ ਸਰਕਾਰ ‘ਤੇ ਵਾਰ ਕਰਦਿਆਂ ਕਿਹਾ ਕਿ ਮਹਿੰਗਾਈ ਤੇ ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨ ਵਿੱਚ ਕੇਂਦਰ ਸਰਕਾਰ 100 ਫ਼ੀਸਦੀ ਨਾਕਾਮ ਹੋ ਗਈ ਹੈ। ਪਰ ਕੁਝ ਲੋਕਾਂ ਵੱਲੋਂ ਅਯੁੱਧਿਆ ਦਾ ਦੌਰਾ ਕਰਨ ਤੇ ਧਾਰਮਿਕ ਗ੍ਰੰਥਾਂ ਦਾ ਪਾਠ ਕਰਨ ਵਰਗੇ ਮੁੱਦਿਆਂ ਨੂੰ ਉਭਾਰਿਆ ਜਾ ਰਿਹਾ ਹੈ।
ਪਵਾਰ ਨੇ ਕੋਹਲਾਪੁਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਯੁੱਧਿਆ ਜਾਣਾ ਕੋਈ ਕੌਮੀ ਮੁੱਦਾ ਨਹੀਂ ਹੈ। ਓਵਰ ਨੇ ਕਿਹਾ ਕਿ ਉਨ੍ਹਾਂ ਇੱਕ ਵੀ ਅਜਿਹਾ ਮਾਮਲਾ ਨਹੀਂ ਦੇਖਿਆ ਜਿੱਥੇ ਈਡੀ ਨੇ ਉਨ੍ਹਾਂ ਲੋਕਾਂ ‘ਤੇ ਛਾਪੇ ਮਾਰੇ ਹੋਣ ਜੋ ਕੇਂਦਰ ਸਰਕਾਰ ਦਾ ਹਿੱਸਾ ਹਨ। ਪਰ ਵਿਰੋਧੀ ਧਿਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ 2014 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਮਹਿੰਗਾਈ ਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ ਨੂੰ ਲੈ ਕੇ ਲੋਕਾਂ ਨੂੰ ਭਰੋਸਾ ਦਿਵਾਇਆ ਸੀ, ਪਰ ਇਨ੍ਹਾਂ ਨਾਲ ਨਜਿੱਠਣ ਵਿੱਚ ਸਰਕਾਰ 100 ਫੇੱਸਦੀ ਨਾਕਾਮ ਰਹੀ ਹੈ ਅਤੇ ਲੋਕ ਸਹੀ ਸਮਾਂ ਆਉਣ ‘ਤੇ ਇਸਦੀ ਭਰਪਾਈ ਕਰਨਗੇ।
ਇਹ ਵੀ ਪੜ੍ਹੋ: ਹਿਮਾਚਲ ਵਿਧਾਨ ਸਭਾ ਦੇ ਗੇਟ ‘ਤੇ ਖਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ ‘ਚ ਇੱਕ ਮੁਲਜ਼ਮ ਪੁਲਿਸ ਅੜਿੱਕੇ
ਇਸ ਤੋਂ ਇਲਾਵਾ ਦੇਸ਼ਧ੍ਰੋਹ ਕਾਨੂੰਨ ਦੇ ਮੁੱਦੇ ‘ਤੇ ਕੇਂਦਰ ਵੱਲੋਂ ਸੁਪਰੀਮ ਕੋਰਟ ਵਿੱਚ ਦਿੱਤੇ ਬਿਆਨਾਂ ਦੇ ਸੰਦਰਭ ਵਿੱਚ ਪਵਾਰ ਨੇ ਕਿਹਾ ਕਿ ਉਹ ਹੀ ਕੋਰੇਗਾਓ-ਭੀਮ ਜਾਂਚ ਕਮਿਸ਼ਨ ਕੋਲ ਇਸਦਾ ਵਿਰੋਧ ਕਰ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: