ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ 11 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸੇ ਵਿਚਾਲੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਵੱਲੋਂ ਕੇਂਦਰ ਸਰਕਾਰ ਨੂੰ ਸਲਾਹ ਦਿੱਤੀ ਗਈ ਹੈ।
ਦਰਅਸਲ, ਸ਼ਰਦਰ ਪਵਾਰ ਨੇ ਕੇਂਦਰ ਨੂੰ ਸਲਾਹ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਅੰਦੋਲਨ ਨਾਲ ਸਹਿਜਤਾ ਨਾਲ ਨਜਿੱਠਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਹੱਦੀ ਖਿੱਤੇ ਦੇ ਕਿਸਾਨਾਂ ਨੂੰ ਨਾਰਾਜ਼ ਨਾ ਕਰੇ, ਕਿਉਂਕਿ ਜ਼ਿਆਦਾਤਰ ਮੁਜ਼ਾਹਰਾਕਾਰੀ ਪੰਜਾਬ ਤੋਂ ਹਨ ਜੋ ਕਿ ਇੱਕ ਸਰਹੱਦੀ ਸੂਬਾ ਹੈ।
ਇਹ ਵੀ ਪੜ੍ਹੋ: ਕਿਸਾਨ ਆਗੂ ਗੁਰਨਾਮ ਚਢੂਨੀ ਦੀ ਸਰਕਾਰ ਨੂੰ ਚਿਤਾਵਨੀ, ਕਿਹਾ-‘ਸਾਡੇ ਸਬਰ ਦਾ ਇਮਤਿਹਾਨ ਨਾ ਲਵੋ’
ਉਨ੍ਹਾਂ ਕਿਹਾ ਕਿ ਦੇਸ਼ ਪਹਿਲਾਂ ਪੰਜਾਬ ਨੂੰ ਨਾਰਾਜ਼ ਕਰਨ ਦਾ ਮੁੱਲ ਤਾਰ ਚੁੱਕਿਆ ਹੈ। ਇਸ ਦੇ ਹੋਰ ਸਿੱਟੇ ਭੁਗਤਣੇ ਪੈ ਸਕਦੇ ਹਨ । ਪੰਜਾਬ ਦੇ ਕਿਸਾਨ ਚਾਹੇ ਉਹ ਹਿੰਦੂ ਹਨ ਜਾਂ ਸਿੱਖ, ਉਨ੍ਹਾਂ ਨੇ ਭੋਜਨ ਸਪਲਾਈ ਵਿੱਚ ਵੱਡਾ ਯੋਗਦਾਨ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮਈ ਅੰਦੋਲਨ ਵਾਲੀ ਜਗ੍ਹਾ 2-3 ਵਾਰ ਗਿਆ ਹਾਂ। ਕੇਂਦਰ ਸਰਕਾਰ ਦਾ ਕਿਸਾਨਾਂ ਨਾਲ ਰਵੱਈਆ ਸਹੀ ਨਹੀਂ ਲੱਗਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਹਰਿਆਣਾ ਤੇ ਉੱਤਰ ਪ੍ਰਦੇਸ਼ ਸਣੇ ਕਈ ਰਾਜਾਂ ਦੇ ਲੋਕ ਸ਼ਾਮਿਲ ਹਨ, ਪਰ ਉਨ੍ਹਾਂ ਵਿੱਚ ਜ਼ਿਆਦਾਤਰ ਲੋਕ ਪੰਜਾਬ ਦੇ ਹਨ।
ਇਹ ਵੀ ਪੜ੍ਹੋ: ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਕੈਪਟਨ ‘ਤੇ ਲਗਾਏ ਧਮਕੀਆਂ ਦੇਣ ਦੇ ਦੋਸ਼
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਦੇ ਲੋਕਾਂ ਨੂੰ ਸੁਰੱਖਿਆ ਨਾਲ ਜੁੜੇ ਬਹੁਤ ਸਾਰੇ ਮੁੱਦਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜੋ ਮਹਾਰਾਸ਼ਟਰ ਵਰਗੇ ਰਾਜਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਨਹੀਂ ਕਰਨਾ ਪੈਂਦਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕੁਰਬਾਨੀ ਦਿੰਦੇ ਹਨ ਉਹ ਲੰਬੇ ਸਮੇਂ ਤੋਂ ਕੁਝ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਵੱਲ ਧਿਆਨ ਦਿੱਤਾ ਜਾਵੇ।