ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ‘ਬਲੈਕ ਫਰਾਈਡੇ ਰੋਸ ਮਾਰਚ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਦੇ ਚੱਲਦਿਆਂ ਦੇਸ਼ ਦੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਰੋਸ ਮਾਰਚ ਕੱਢਿਆ ਜਾਵੇਗਾ।
ਜਿਸ ਨੂੰ ਲੈ ਕੇ ਦਿੱਲੀ ਪੁਲਿਸ ਚੌਕੰਨੀ ਹੋ ਗਈ ਹੈ। ਦਿੱਲੀ ਪੁਲਿਸ ਵੱਲੋਂ ਕੋਰੋਨਾ ਗਾਈਡਲਾਈਨ ਦੇ ਮੱਦੇਨਜ਼ਰ ਇਸ ਰੋਸ ਪ੍ਰਦਰਸ਼ਨ ਨੂੰ ਆਗਿਆ ਨਹੀਂ ਦਿੱਤੀ ਗਈ ਹੈ। ਉੱਥੇ ਹੀ ਨਵੀਂ ਦਿੱਲੀ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ:ਪੰਜਾਬ ਕਾਂਗਰਸ ਵਿਚਲੇ ਕਲੇਸ਼ ਦਰਮਿਆਨ ਕੈਪਟਨ ਨੇ ਅੱਜ ਬੁਲਾਈ ਕੈਬਨਿਟ ਦੀ ਬੈਠਕ
ਦਰਅਸਲ, ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਇਸ ਰੋਸ ਪ੍ਰਦਰਸ਼ਨ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੋਂ ਇਲਾਵਾ ਪੰਜਾਬ ਦੇ ਕਈ ਆਗੂ ਤੇ ਪਾਰਟੀ ਵਰਕਰ ਵੀ ਸ਼ਾਮਿਲ ਹੋਣਗੇ। ਸਿਰਫ਼ ਹੀ ਨਹੀਂ ਦਿੱਲੀ ਪੁਲਿਸ ਵੱਲੋਂ ਸੁਰੱਖਿਆ ਦੇ ਵੀ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤੇ ਕਯੀ ਰਸਤੇ ਵੀ ਡਾਈਵਰਟ ਕਰ ਦਿੱਤੇ ਗਏ ਹਨ ।
ਉੱਥੇ ਹੀ ਦਿੱਲੀ ਪੁਲਿਸ ਵੱਲੋਂ ਕਈ ਰੋਡ ਬੰਦ ਕਰਨ ਤੋਂ ਨਾਰਾਜ਼ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੁਖਬੀਰ ਬਾਦਲ ਨੇ ਕਿਹਾ ਕਿ ਸਾਡੇ ਲੋਕਾਂ ਦਾ ਰਸਤਾ ਰੋਕਿਆ ਜਾ ਰਿਹਾ ਹੈ। ਸਰਕਾਰ ਵੱਲੋਂ ਸਾਡੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਪ੍ਰਦਰਸ਼ਨ ਹੋ ਕੇ ਹੀ ਰਹੇਗਾ।
ਦੱਸ ਦੇਈਏ ਕਿ ਅਕਾਲੀ ਦਲ ਦੇ ਇਸ ਰੋਸ ਪ੍ਰਦਰਸ਼ਨ ਨੂੰ ਦੇਖਦੇ ਹੋਏ ਦਿੱਲੀ ਮੈਟਰੋ ਵੱਲੋਂ ਵੀ ਵੱਡਾ ਕਦਮ ਚੁੱਕਿਆ ਗਿਆ ਹੈ। DMRC ਵੱਲੋਂ ਪੰਡਿਤ ਸ਼੍ਰੀਰਾਮ ਸ਼ਰਮਾ ਤੇ ਬਹਾਦੁਰਗੜ੍ਹ ਸਿਟੀ ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਗਏ ਹਨ।
ਇਹ ਵੀ ਦੇਖੋ: ਕਾਹਲੋਂ ਨੇ ਦਿੱਤਾ ਬਿਆਨ, ਗੋਹੇ ਨਾਲ ਭਰ ‘ਤਾ ਘਰ, ਹੁਣ ਭਾਜਪਾ ਵਾਲੇ ਨਹੀਂ ਦੇਣੇਗੇ ਅਜਿਹੇ ਬੇਤੁਕੇ ਬਿਆਨ ?