ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਨੂੰ ਵੱਡੀ ਰਾਹਤ ਦੇ ਦਿੱਤੀ ਹੈ । ਹੁਣ ਘਰੇਲੂ ਉਡਾਣਾਂ ਵਿੱਚ ਸਿੱਖ ਕਰਮਚਾਰੀ ਤੇ ਯਾਤਰੀ ਕਿਰਪਾਨ ਨਾਲ ਸਫ਼ਰ ਕਰ ਸਕਣਗੇ । ਇਸ ਸਬੰਧੀ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। ਇਸ ਬਾਰੇ ਸਿਰਸਾ ਨੇ ਟਵੀਟ ਕਰਦਿਆਂ ਕਿਹਾ ਸਿੱਖ ਕਰਮੀਆਂ ਨੂੰ ਡਿਊਟੀ ਦੌਰਾਨ ਹਵਾਈ ਅੱਡੇ ‘ਤੇ ਕਿਰਪਾਨ ਲਿਜਾਉਣ ਦੀ ਪਾਬੰਦੀ ਹਟਾ ਦਿੱਤੀ ਗਈ ਹੈ। ਜਿਸ ਤੋਂ ਬਾਅਦ ਹੁਣ ਸਿੱਖ ਕਰਮਚਾਰੀ ਅਤੇ ਯਾਤਰੀ ਕਿਰਪਾਨ ਨੂੰ ਭਾਰਤੀ ਹਵਾਈ ਅੱਡਿਆਂ ‘ਤੇ ਲਿਜਾ ਸਕਦੇ ਹਨ ਤੇ ਸਫ਼ਰ ਵੀ ਕਰ ਸਕਦੇ ਹਨ । ਇਸ ਦੇ ਨਾਲ ਹੀ ਸਿਰਸਾ ਨੇ ਪੀ.ਐੱਮ. ਮੋਦੀ ਅਤੇ ਜਿਓਤਿਰਾਦਿਤਿਆ ਸਿੰਧੀਆ ਦਾ ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਕਰਨ ਲਈ ਧੰਨਵਾਦ ਵੀ ਕੀਤਾ ਹੈ।
ਦੱਸ ਦੇਈਏ ਕਿ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰਾਲਾ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਹੁਣ ਘਰੇਲੂ ਉਡਾਣਾਂ ਵਿੱਚ ਸਿੱਖ ਕਰਮਚਾਰੀ ਤੇ ਯਾਤਰੀ ਸਫ਼ਰ ਦੌਰਾਨ 9 ਇੰਚ ਤੱਕ ਕਿਰਪਾਨ ਪਾ ਸਕਣਗੇ। ਸਿਰਸਾ ਨੇ ਇਸ ਬਾਰੇ ਕਿਹਾ ਕਿ ਜਦੋਂ ਲੋਕਾਂ ਨੂੰ ਸ੍ਰੀ ਸਾਹਿਬ ਉਤਾਰਨ ਲਈ ਕਿਹਾ ਜਾਂਦਾ ਸੀ ਤਾਂ ਲੋਕ ਨੌਕਰੀ ਹੀ ਛੱਡਣ ਬਾਰੇ ਕਹਿ ਦਿੰਦੇ ਸਨ। ਜਿਸ ਕਾਰਨ ਹੁਣ ਨੌਕਰੀ ਕਰਨ ਵਾਲੇ ਲੋਕਾਂ ਲਈ ਵੀ ਇਹ ਵੱਡੀ ਰਾਹਤ ਦੀ ਖਬਰ ਹੈ।
ਇਹ ਵੀ ਪੜ੍ਹੋ: ਕੈਨੇਡਾ ਦੇ ਟੋਰਾਂਟੋ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖਮੀ
ਜ਼ਿਕਰਯੋਗ ਹੈ ਕਿ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰਾਲਾ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰ ਕੇ ਸਿੱਖ ਕਰਮਚਾਰੀਆਂ ਤੇ ਯਾਤਰੀਆਂ ਦੇ ਕਿਰਪਾਨ ਪਹਿਨਣ ‘ਤੇ ਰੋਕ ਲਗਾ ਦਿੱਤੀ ਸੀ । ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸੰਬੰਧੀ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਜਿਓਤਿਰਾਦਿਤਿਆ ਸਿੰਧੀਆ ਨੂੰ ਚਿੱਠੀ ਲਿਖ ਕੇ ਇਸ ‘ਤੇ ਸਖ਼ਤ ਇਤਰਾਜ਼ ਜਤਾਇਆ ਸੀ ਤੇ ਉਨ੍ਹਾਂ ਨੂੰ ਇਸ ਆਦੇਸ਼ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: