ਅਯੁੱਧਿਆ ਵਿੱਚ 22 ਜਨਵਰੀ ਨੂੰ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ। ਉਸਦੇ ਪਹਿਲਾਂ ਸਿੱਖ ਭਾਈਚਾਰੇ ਵੱਲੋਂ ਇੱਥੇ ਤਿੰਨ ਦਿਨਾਂ ਤੱਕ ਸ੍ਰੀ ਅਖੰਡ ਪਾਠ ਕਰਵਾਇਆ ਜਾ ਰਿਹਾ ਹੈ। 19 ਜਨਵਰੀ ਤੋਂ 21 ਜਨਵਰੀ ਤੱਕ ਅਯੁੱਧਿਆ ਵਿੱਚ ਗੁਰਦੁਆਰਾ ਬ੍ਰਹਮ ਕੁੰਡ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਤੋਂ ਸਿੱਖ ਸ੍ਰੀ ਅਖੰਡ ਪਾਠ ਵਿੱਚ ਸ਼ਾਮਿਲ ਹੋਣਗੇ। ਸ੍ਰੀ ਅਖੰਡ ਪਾਠ ਨੂੰ ਪ੍ਰਾਣ ਪ੍ਰਤਿਸ਼ਠਾ ਦੇ ਨਿਰਵਿਘਨ ਸੰਪੂਰਨ ਹੋਣ ਦੀ ਅਰਦਾਸ ਦੇ ਨਾਲ ਆਯੋਜਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਚੰਡੀਗੜ੍ਹ ‘ਚ ਮੇਅਰ ਦੀ ਚੋਣ ਅਚਾਨਕ ਮੁਲਤਵੀ, ਚੋਣ ਅਧਿਕਾਰੀ ਦੀ ਖਰਾਬ ਸਿਹਤ ਦਾ ਦਿੱਤਾ ਹਵਾਲਾ
ਇੱਕ ਰਿਪੋਰਟ ਅਨੁਸਾਰ ਆਰਪੀ ਸਿੰਘ ਨੇ ਕਿਹਾ ਕਿ ਸਿੱਖਾਂ ਦਾ ਅਯੁੱਧਿਆ ਤੇ ਭਗਵਾਨ ਰਾਮ ਨਾਲ ਪਿਆਰ ਦਾ ਇੱਕ ਮਹਾਨ ਇਤਿਹਾਸ ਹੈ। 1510 ਵਿੱਚ ਗੁਰੂ ਨਾਨਕ ਦੇਵ ਜੀ ਦੀ ਰਾਮ ਮੰਦਿਰ ਦੀ ਯਾਤਰਾ ਦਾ ਜ਼ਿਕਰ ਹੈ, ਜੋ ਸ਼੍ਰੀ ਰਾਮ ਮੰਦਿਰ ਦੇ ਪੱਖ ਵਿੱਚ ਫੈਸਲੇ ਦਾ ਇੱਕ ਆਧਾਰ ਬਣਿਆ ਸੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”