ਪਿਛਲੇ ਦਿਨੀ ਮੇਘਾਲਿਆ ਸਰਕਾਰ ਨੇ ਸ਼ਿਲੌਂਗ ਵਿੱਚ ਰਹਿੰਦੇ ਸਿੱਖਾਂ ਨੂੰ ਘਰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਸੀ। ਜਿਸ ਤੋਂ ਬਾਅਦ ਸਰਕਾਰ ਦੇ ਇਸ ਫੈਸਲੇ ਪੂਰੇ ਸਿੱਖ ਜਗਤ ਅੰਦਰ ਰੋਸ ਪਾਇਆ ਜਾ ਰਿਹਾ ਸੀ।
ਹੁਣ ਇਸ ਮਾਮਲੇ ‘ਚ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨਾਲ ਮੁਲਾਕਾਤ ਕੀਤੀ ਹੈ। ਇਸ ਸਬੰਧੀ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ।
ਸਿਰਸਾ ਨੇ ਟਵੀਟ ਕਰ ਲਿਖਿਆ ਕਿ, “ਮੇਘਾਲਿਆ ਦੇ ਰਾਜਪਾਲ ਸ਼੍ਰੀ ਸੱਤਿਆਪਾਲ ਮਲਿਕ ਜੀ ਨੇ ਡੀਐਸਜੀਐਮਸੀ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਹਰੀਜਨ ਕਲੋਨੀ ਵਿੱਚ ਰਹਿਣ ਵਾਲੇ ਸਿੱਖ ਪਰਿਵਾਰਾਂ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਸਰਕਾਰ ਉਨ੍ਹਾਂ ਨੂੰ ਉਥੋਂ ਹਟਾਉਣ ਦੀ ਕੋਸ਼ਿਸ਼ ਨਹੀਂ ਕਰੇਗੀ।” ਇਸ ਤੋਂ ਅੱਗੇ ਮਨਜਿੰਦਰ ਸਿੰਘ ਸਿਰਸਾ ਨੇ ਲਿਖਿਆ ਕਿ, “DSGMC ਇਨ੍ਹਾਂ ਸਿੱਖ ਪਰਿਵਾਰਾਂ ਦੇ ਅਧਿਕਾਰਾਂ ਲਈ ਕਾਨੂੰਨੀ ਲੜਾਈ ਲੜ ਰਹੀ ਹੈ ਅਤੇ ਲੜਦੀ ਰਹੇਗੀ।”
ਇਹ ਵੀ ਪੜ੍ਹੋ : ਵਰੁਣ ਗਾਂਧੀ ਨੇ ਸਾਬਕਾ PM ਵਾਜਪਾਈ ਦੀ ਵੀਡੀਓ ਸਾਂਝੀ ਕਰ ਕਿਸਾਨਾਂ ਦੇ ਮੁੱਦੇ ‘ਤੇ ਘੇਰੀ ਮੋਦੀ ਸਰਕਾਰ
ਇਸ ਸਬੰਧੀ ਮਨਜਿੰਦਰ ਸਿੰਘ ਸਿਰਸਾ ਨੇ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ। ਉੱਥੇ ਹੀ ਇਸ ਤੋਂ ਪਹਿਲਾ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਮੇਘਾਲਿਆ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਸੀ। ਉਨ੍ਹਾਂ ਕਿਹਾ ਕਿ ਸ਼ਿਲੌਂਗ ਵਿੱਚ ਇਹ ਸਿੱਖ ਪਰਿਵਾਰ ਕਈ ਦਹਾਕਿਆਂ ਤੋਂ ਰਹਿ ਰਹੇ ਹਨ। ਉਨ੍ਹਾਂ ਨੂੰ ਉੱਥੋਂ ਬਾਹਰ ਕੱਢਿਆ ਜਾਣਾ ਗੈਰ-ਸੰਵਿਧਾਨਕ ਤੇ ਮੰਦਭਾਗਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਤੇ ਮੇਘਾਲਿਆ ਸਰਕਾਰ ਦੇ ਫ਼ੈਸਲੇ ’ਤੇ ਰੋਕ ਲਾਉਣ ਦੀ ਅਪੀਲ ਵੀ ਕੀਤੀ ਸੀ ਤਾਂ ਜੋ ਸਿੱਖ ਉੱਥੇ ਸੁਖਾਲੇ ਅਤੇ ਸ਼ਾਂਤਮਈ ਢੰਗ ਨਾਲ ਰਹਿ ਸਕਣ।