Singhu border farmer death: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਜਾਰੀ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ। ਠੰਡ ਦੇ ਮੌਸਮ ਵਿੱਚ ਵੀ ਅੰਦੋਲਨਕਾਰੀ ਕਿਸਾਨ ਦਿੱਲੀ ਸਰਹੱਦ ‘ਤੇ ਡਟੇ ਹੋਏ ਹਨ। ਸੋਨੀਪਤ ਦੀ ਸਿੰਘੂ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਅੰਦੋਲਨ ਵਿੱਚ ਟੀਡੀਆਈ ਸਿਟੀ ਦੇ ਸਾਹਮਣੇ ਹੀ ਕਿਸਾਨ ਦੀ ਮੌਤ ਹੋ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਿਸਾਨ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਦਾ ਨਾਮ ਅਜੇ ਹੈ ਅਤੇ ਉਸ ਦੀ ਉਮਰ 32 ਸਾਲ ਹੈ। ਉਹ ਸੋਨੀਪਤ ਦੇ ਬੜੌਦਾ ਦਾ ਵਸਨੀਕ ਹੈ। ਅਜੇ ਇੱਕ ਏਕੜ ਜ਼ਮੀਨ ਦਾ ਕਿਸਾਨ ਸੀ ਅਤੇ ਜ਼ਮੀਨ ਠੇਕੇ ‘ਤੇ ਲੈ ਕੇ ਖੇਤੀ ਦਾ ਕੰਮ ਕਰਦਾ ਸੀ। ਉਹ ਕਿਸਾਨ ਅੰਦੋਲਨ ਵਿੱਚ ਵੀ ਹਿੱਸਾ ਲੈ ਰਿਹਾ ਸੀ। ਅਜੇ ਰਾਤ ਦੇ ਖਾਣੇ ਤੋਂ ਬਾਅਦ ਸੌਂ ਗਿਆ ਅਤੇ ਸਵੇਰੇ ਨਹੀਂ ਉੱਠਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੀ ਮੌਤ ਠੰਡ ਕਾਰਨ ਹੋਈ ਹੈ।
ਤੁਹਾਨੂੰ ਦੱਸ ਦੇਈਏ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਸਮੇਤ ਕਈ ਮੰਗਾਂ ਕਾਰਨ ਕਿਸਾਨ ਪਿੱਛਲੇ 12 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਡਟੇ ਹੋਏ ਹਨ। ਹਜ਼ਾਰਾਂ ਕਿਸਾਨ ਆਪਣੇ ਟਰੈਕਟਰਾਂ ਟਰਾਲੀਆਂ ਵਿੱਚ ਰਾਤ ਕੱਟ ਰਹੇ ਹਨ। ਠੰਡੇ ਮੌਸਮ ਦੌਰਾਨ ਵੀ ਕਿਸਾਨਾਂ ਦਾ ਹੌਂਸਲਾ ਬੁਲੰਦ ਹੈ। ਸਿੰਘੂ, ਟਕਰੀ, ਗਾਜੀਪੁਰ ਅਤੇ ਚਿੱਲਾ ਸਰਹੱਦਾਂ ‘ਤੇ ਕਿਸਾਨਾਂ ਦਾ ਇਕੱਠ ਹੋ ਰਿਹਾ ਹੈ, ਜਿਨ੍ਹਾਂ ਨੂੰ ਵਿਰੋਧੀ ਧਿਰ ਦਾ ਸਮਰਥਨ ਵੀ ਮਿਲ ਰਿਹਾ ਹੈ। ਸਰਕਾਰ ਅਤੇ ਕਿਸਾਨਾਂ ਦਰਮਿਆਨ ਖੇਤੀਬਾੜੀ ਕਨੂੰਨ ਪ੍ਰਤੀ ਡੈੱਡਲਾਕ ਨੂੰ ਘਟਾਉਣ ਲਈ ਪੰਜ ਗੇੜ ਦੀ ਗੱਲਬਾਤ ਹੋ ਚੁੱਕੀ ਹੈ, ਪਰ ਅਜੇ ਤੱਕ ਕੋਈ ਹੱਲ ਨਹੀਂ ਮਿਲਿਆ। ਇਸ ਦੌਰਾਨ ਕਿਸਾਨਾਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨਾਂ ਦੇ ਭਾਰਤ ਬੰਦ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਕਈ ਥਾਵਾਂ ‘ਤੇ ਵਿਰੋਧੀ ਧਿਰ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਕਿਸਾਨਾਂ ਅਤੇ ਸਰਕਾਰ ਦਰਮਿਆਨ ਭਲਕੇ ਦੁਬਾਰਾ ਗੱਲਬਾਤ ਹੋਵੇਗੀ। ਪਹਿਲਾਂ, ਕਿਸਾਨ ਆਗੂ ਆਪਣੀ ਅਗਲੀ ਰਣਨੀਤੀ ਤਿਆਰ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਖੇਤੀਬਾੜੀ ਕਾਨੂੰਨ ਵਾਪਿਸ ਲੈਣ ਤੱਕ ਘਰ ਨਹੀਂ ਜਾਵਾਂਗੇ। ਅਸੀਂ 6 ਮਹੀਨੇ ਬੈਠਣ ਦੀ ਤਿਆਰੀ ਨਾਲ ਆਏ ਹਾਂ।