Singhu border farmer death: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 48ਵੇਂ ਦਿਨ ਵੀ ਜਾਰੀ ਹੈ । ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਉੱਥੇ ਹੀ ਦੂਜੇ ਪਾਸੇ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਸਿੰਘੂ ਬਾਰਡਰ ‘ਤੇ ਦੇਰ ਰਾਤ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨ ਲਾਭ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ।
ਦੱਸਿਆ ਜਾ ਰਿਹਾ ਹੈ ਕਿ 49 ਸਾਲਾਂ ਲਾਭ ਸਿੰਘ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ । ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਲਾਭ ਸਿੰਘ ਨੇ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਸੋਨੀਪਤ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਜਿਸ ਤੋਂ ਬਾਅਦ ਪੁਲਿਸ ਵੱਲੋਂ ਨੇ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ।
ਦੱਸ ਦੇਈਏ ਕਿ ਲਾਭ ਸਿੰਘ ਕਈ ਦਿਨਾਂ ਤੋਂ ਧਰਨੇ ਵਾਲੀ ਜਗ੍ਹਾ ‘ਤੇ ਹੀ ਸਨ। ਸੋਮਵਾਰ ਦੇਰ ਸ਼ਾਮ ਉਨ੍ਹਾਂ ਨੇ ਸਟੇਜ ਕੋਲ ਜਾ ਕੇ ਜ਼ਹਿਰ ਨਿਗਲ ਲਈ । ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ। ਜਿਸ ਤੋਂ ਬਾਅਦ ਇਸ ਦੀ ਸੂਚਨਾ ਕਿਸਾਨ ਆਗੂਆਂ ਅਤੇ ਪੁਲਿਸ ਨੂੰ ਦਿੱਤੀ ਗਈ। ਲਾਭ ਸਿੰਘ ਨੂੰ ਤੁਰੰਤ ਸ਼ਹਿਰ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਤੁਰੰਤ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਸੀ, ਪਰ ਇਲਾਜ ਦੌਰਾਨ ਮੰਗਲਵਾਰ ਸਵੇਰੇ ਲਾਭ ਸਿੰਘ ਦੀ ਮੌਤ ਹੋ ਗਈ।
ਇਹ ਵੀ ਦੇਖੋ: ਲਓ ਜੀ ਦਿੱਲੀ ਚ ਵਾੜ ਦਿੱਤਾ ਕਿਸਾਨ ਨੇ ਘੜੁੱਕਾ! ਹੁਣ ਆਊਗੀ ਪਿੰਡਾਂ ਵਾਲੀ ਫੀਲਿੰਗ