Singhu Border farmer death: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਅੱਜ 55ਵੇਂ ਦਿਨ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਵੱਖ-ਵੱਖ ਸੂਬਿਆਂ ਦੇ ਕਿਸਾਨ ਰਾਜਧਾਨੀ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਦਿੱਲੀ ਵਿੱਚ ਪੈ ਰਹੀ ਕੜਾਕੇ ਦੀ ਠੰਢ ਵਿਚਾਲੇ ਸੰਘਰਸ਼ ਕਰਦਿਆਂ 100 ਦੇ ਕਰੀਬ ਕਿਸਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੌਰਾਨ ਸਿੰਘੂ ਬਾਰਡਰ ਤੋਂ ਇੱਕ ਹੋਰ ਕਿਸਾਨ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ । ਦਰਅਸਲ, ਪਿਛਲੇ ਕਈ ਦਿਨਾਂ ਤੋਂ ਸਿੰਘੂ ਬਾਰਡਰ ‘ਤੇ ਸੰਘਰਸ਼ ਕਰ ਰਹੇ ਦਸੂਹਾ ਦੇ ਪਿੰਡ ਰੰਧਾਵਾ ਦੇ ਇੱਕ ਕਿਸਾਨ ਨਿਰਮਲ ਸਿੰਘ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਨਿਰਮਲ ਸਿੰਘ ਨਿੰਮਾ (37 ਸਾਲ) ਪੁੱਤਰ ਕਰਮ ਚੰਦ ਵਜੋਂ ਹੋਈ ਹੈ। ਨਿਰਮਲ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਰੰਧਾਵਾ ਵਿੱਚ ਸੋਗ ਦੀ ਲਹਿਰ ਦੌੜ ਗਈ ।
ਇਹ ਵੀ ਦੇਖੋ: ਦਿੱਲੀ ਪੁਲਿਸ ਨਾਲ ਮੀਟਿੰਗ ਤੋਂ ਬਾਅਦ ਬਾਹਰ ਆਏ ਕਿਸਾਨ ਆਗੂ