Singhu border farmers protest: ਪੰਜਾਬ ਤੋਂ ਦਿੱਲੀ ਰਵਾਨਾ ਹੋਏ ਕਿਸਾਨ ਆਪਣੀਆਂ ਮੰਗਾਂ ’ਤੇ ਅੜੇ ਹੋਏ ਹਨ, ਜੋ ਹਰਿਆਣਾ ਪੁਲਿਸ ਦੀਆਂ ਰੁਕਾਵਟਾਂ ਨੂੰ ਪਾਰ ਕਰਦੇ ਹੋਏ ਦਿੱਲੀ ਸਰਹੱਦ ‘ਤੇ ਪਹੁੰਚ ਗਏ ਹਨ। ਜਿਸ ਤੋਂ ਬਾਅਦ ਹੁਣ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਆਉਣ ਦੀ ਆਗਿਆ ਮਿੱਲ ਗਈ ਹੈ। ਕਿਸਾਨ ਸਿੰਘੁ ਸਰਹੱਦ ਤੋਂ ਦਿੱਲੀ ਆ ਸਕਣਗੇ, ਜਿਸ ਦੌਰਾਨ ਦਿੱਲੀ ਪੁਲਿਸ ਦੀ ਇੱਕ ਟੀਮ ਉਨ੍ਹਾਂ ਦੇ ਨਾਲ ਰਹੇਗੀ। ਪਰ ਇਸ ਤੋਂ ਕੁੱਝ ਸਮੇਂ ਬਾਅਦ ਹੀ ਸਿੰਘੁ ਸਰਹੱਦ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਹੈ। ਕਿਸਾਨ ਪਿੱਛਲੇ ਦਿਨ ਤੋਂ ਹੀ ਦਿੱਲੀ ਆਉਣ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਦੀ ਕਈ ਵਾਰ ਪੁਲਿਸ ਨਾਲ ਝੜਪ ਵੀ ਹੋਈ ਹੈ।
ਪਰ ਹੁਣ ਸਿੰਘੁ ਸਰਹੱਦ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਟਕਰਾਅ ਦੀ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਕਿਸਾਨਾਂ ‘ਤੇ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ ਹੈ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਹਨ। ਹਾਲਾਂਕਿ ਕਿਸਾਨਾਂ ਨੂੰ ਸਿੰਘੁ ਸਰਹੱਦ ਪਾਰ ਕਰਨ ਦੀ ਇਜਾਜ਼ਤ ਮਿਲ ਗਈ ਹੈ। ਪਰ ਦਿੱਲੀ ਪੁਲਿਸ ਦੀ ਇੱਕ ਟੀਮ ਕਿਸਾਨਾਂ ਦੇ ਨਾਲ ਰਹੇਗੀ ਅਤੇ ਉਨ੍ਹਾਂ ‘ਤੇ ਨਜ਼ਰ ਰੱਖੇਗੀ। ਕਿਸਾਨਾਂ ਨੂੰ ਦਿੱਲੀ ਦੇ ਬੁਰਾੜੀ ਗ੍ਰਾਉਂਡ ‘ਚ ਧਰਨਾ ਪ੍ਰਦਰਸ਼ਨ ਕਰਨ ਦੀ ਆਗਿਆ ਮਿਲੀ ਹੈ। ਪਰ ਕਿਸਾਨ ਜਥੇਬੰਦੀਆਂ ਨੇ ਇਸ ‘ਤੇ ਆਪਣਾ ਫੈਸਲਾ ਅਜੇ ਲੈਣਾ ਹੈ।
ਇਹ ਵੀ ਦੇਖੋ : ਦਿੱਲੀ ਪਹੁੰਚੇ ਕਿਸਾਨ, ਗੱਡ ਦਿੱਤੇ ਝੰਡੇ, ਪੁਲਸ ਨੂੰ ਹੋਏ ਸਿੱਧੇ, Live ਤਸਵੀਰਾਂ