Singhu border red light: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਸ਼ੁੱਕਰਵਾਰ ਨੂੰ 16 ਵੇਂ ਦਿਨ ਵੀ ਲਗਾਤਾਰ ਜਾਰੀ ਹੈ। 16 ਦਿਨਾਂ ਤੋਂ, ਦਿੱਲੀ ਦੀਆ ਵੱਖ-ਵੱਖ ਸਰਹੱਦਾਂ ‘ਤੇ ਡਟੇ ਕਿਸਾਨਾਂ ਨੇ ਕੇਂਦਰ ਸਰਕਾਰ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵਲੋਂ ਸੋਧ ਦਾ ਪ੍ਰਸਤਾਵ ਭੇਜਣ ਤੋਂ ਬਾਅਦ, ਕਿਸਾਨਾਂ ਨੇ ਇਸ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਜੇ ਸਰਕਾਰ ਕਾਨੂੰਨ ਵਾਪਿਸ ਨਹੀਂ ਲੈਂਦੀ ਤਾਂ ਉਹ ਆਪਣਾ ਵਿਰੋਧ ਤਿੱਖਾ ਕਰਨਗੇ। ਇਸ ਦੇ ਨਾਲ ਹੀ 7 ਦਸੰਬਰ ਨੂੰ ਪੁਲਿਸ ਨੇ ਸਿੰਘੂ ਸਰਹੱਦ ਦੀ ਰੈਡ ਲਾਈਟ ‘ਤੇ ਬੈਠੇ ਕਿਸਾਨਾਂ ਖਿਲਾਫ ਐਫਆਈਆਰ ਦਰਜ ਕੀਤੀ ਹੈ।
ਕਿਸਾਨਾਂ ਖਿਲਾਫ ਸਮਾਜਿਕ ਦੂਰੀਆਂ ਦੀ ਪਾਲਣਾ ਨਾ ਕਰਨ ਅਤੇ ਮਹਾਂਮਾਰੀ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। 29 ਨਵੰਬਰ ਨੂੰ ਕਿਸਾਨ ਜ਼ਬਰਦਸਤੀ ਲਾਮਪੁਰ ਬਾਰਡਰ ਤੋਂ ਦਿੱਲੀ ਬਾਰਡਰ ਵਿੱਚ ਦਾਖਲ ਹੋਏ ਅਤੇ ਸਿੰਘੂ ਸਰਹੱਦ ਦੀ (ਰੈਡ ਲਾਈਟ) ਲਾਲ ਬੱਤੀ ‘ਤੇ ਬੈਠ ਗਏ। ਕਿਸਾਨ ਸੜਕ ਨੂੰ ਬੰਦ ਕਰ ਲਗਾਤਾਰ ਉੱਥੇ ਡਟੇ ਹੋਏ ਹਨ। ਕਿਸਾਨਾਂ ਖਿਲਾਫ ਐਫਆਈਆਰ 7 ਦਸੰਬਰ ਨੂੰ ਅਲੀਪੁਰ ਥਾਣੇ ਵਿੱਚ ਦਰਜ ਕੀਤੀ ਗਈ ਸੀ। ਕਿਸਾਨਾਂ ਵੱਲੋਂ ਸਰਕਾਰ ਵਲੋਂ ਭੇਜੇ ਗਏ ਪ੍ਰਸਤਾਵ ਨੂੰ ਰੱਦ ਕਰਨ ਤੋਂ ਬਾਅਦ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਵੀਰਵਾਰ ਨੂੰ ਕਿਸਾਨਾਂ ਨੂੰ ਸਰਕਾਰ ਦੀਆਂ ਤਜਵੀਜ਼ਾਂ ‘ਤੇ ਵਿਚਾਰ ਕਰਨ ਅਤੇ ਆਪਣਾ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਗੱਲਬਾਤ ਲਈ ਹਮੇਸ਼ਾਂ ਤਿਆਰ ਰਹਿੰਦੀ ਹੈ। ਹਾਲਾਂਕਿ, ਕਿਸਾਨਾਂ ਨੇ ਆਪਣਾ ਪੱਖ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਦੇਖੋ : “ਮੋਦੀ ਸਰਕਾਰ ਨੇ ਸਾਡੇ ਕਿਸਾਨਾਂ ਨੂੰ ਮੁੜ 73 ਸਾਲ ਪਿੱਛੇ ਅੰਗਰੇਜ਼ ਦੇ ਦੌਰ ਵਿਚ ਲਿਆ ਖੜਾ ਕਰ ਦਿੱਤਾ”