ਸੰਯੁਕਤ ਕਿਸਾਨ ਮੋਰਚਾ ਨੇ ਸ਼ਨੀਵਾਰ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਲਖੀਮਪੁਰ ਹਿੰਸਾ ਨਾਲ ਸਬੰਧਿਤ ਅਦਾਲਤੀ ਮਾਮਲਿਆਂ ਵਿੱਚ ਪੱਖ ਰੱਖਣ ਲਈ ਵਕੀਲਾਂ ਦੀ 7 ਮੈਂਬਰੀ ਕਮੇਟੀ ਬਣਾਈ ਗਈ ਹੈ।

ਸੰਯੁਕਤ ਕਿਸਾਨ ਮੋਰਚੇ ਨੇ ਦੱਸਿਆ ਕਿ ਇਸ ਕਮੇਟੀ ਵਿੱਚ ਐਡਵੋਕੇਟ ਸੁਰੇਸ਼ ਕੁਮਾਰ ਮੁੰਨਾ, ਹਰਜੀਤ ਸਿੰਘ, ਅਨੁਪਮ ਵਰਮਾ, ਮੁਹੰਮਦ ਖਵਾਜ਼ਾ, ਯਾਦਵਿੰਦਰ ਵਰਮਾ, ਸੁਰਿੰੰਦਰ ਸਿੰਘ ਤੇ ਇਸਰਾਰ ਅਹਿਮਦ ਸ਼ਾਮਿਲ ਹਨ।
ਇਹ ਵੀ ਪੜ੍ਹੋ: CM ਚੰਨੀ ਨੇ ਰਾਜੌਰੀ ਵਿਖੇ ਸ਼ਹੀਦ ਹੋਏ ਸਿਪਾਹੀ ਮਨਜੀਤ ਸਿੰਘ ਦੀ ਸ਼ਹਾਦਤ ‘ਤੇ ਪ੍ਰਗਟਾਇਆ ਦੁੱਖ
ਇਸ ਤੋਂ ਅੱਗੇ ਮੋਰਚੇ ਨੇ ਬਿਆਨ ਵਿੱਚ ਕਿਹਾ ਇਹ ਕਮੇਟੀ ਲਖੀਮਪੁਰ ਖੀਰੀ ਮਾਮਲੇ ਵਿੱਚ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਤੇ ਹੋਰਨਾਂ ਦੇ ਖਿਲਾਫ ਕਾਨੂੰਨੀ ਲੜਾਈ ਨੂੰ ਦੇਖੇਗੀ। ਕਿਸਾਨ ਸੰਗਠਨ ਨੇ ਕਿਹਾ ਕਿ ਇਸ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਦੀ ਬਰਖਾਸਤਗੀ ਤੇ ਗ੍ਰਿਫਤਾਰੀ ਲਈ ਵੀ ਲੜਾਈ ਲੜੀ ਜਾਵੇਗੀ।

ਕਿਸਾਨ ਮੋਰਚੇ ਨੇ ਕਿਹਾ ਕਿ ਵਕੀਲਾਂ ਦਾ ਪੈਨਲ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਵਕੀਲਾਂ ਦੇ ਮਾਰਗਦਰਸ਼ਨ ਵਿੱਚ ਮ੍ਰਿਤਕ ਅਤੇ ਜ਼ਖਮੀ ਕਿਸਾਨਾਂ ਨੂੰ ਨਿਆਂ ਦਿਵਾਉਣ ਲਈ ਲਗਾਤਾਰ ਕੰਮ ਕਰੇਗਾ, ਜਿਸ ਵਿੱਚ ਘਟਨਾ ਵਿੱਚ ਮਾਰੇ ਗਏ ਨੌਜਵਾਨ ਪੱਤਰਕਾਰ ਦਾ ਪਰਿਵਾਰ ਵੀ ਸ਼ਾਮਿਲ ਹੈ।
ਇਹ ਵੀ ਪੜ੍ਹੋ: T20 World Cup ਵਿਚਾਲੇ ਹੀ ਅਫਗਾਨਿਸਤਾਨ ਦੇ ਇਸ ਖਿਡਾਰੀ ਨੇ ਲਿਆ ਸੰਨਿਆਸ
ਦੱਸ ਦੇਈਏ ਕਿ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਮੁੰਡੇ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹਾ ਦਿੱਤੀ ਸੀ। ਜਿਸ ਵਿੱਚ 4 ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts























