SKM leader on Tikait decision: ਸੀਨੀਅਰ ਕਿਸਾਨ ਆਗੂ ਦਰਸ਼ਨ ਪਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਚੱਕਾ ਜਾਮ ਨਾ ਕਰਨ ਦਾ ਫੈਸਲਾ ਬੀਕੇਯੂ ਨੇਤਾ ਰਾਕੇਸ਼ ਟਿਕੈਤ ਵੱਲੋਂ ਜਲਦਬਾਜ਼ੀ ਵਿੱਚ ਲਿਆ ਗਿਆ ਸੀ ਅਤੇ ਇਹ ਚੰਗਾ ਹੁੰਦਾ ਕਿ ਉਹ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨਾਲ ਆਪਣੀ ਯੋਜਨਾ ਬਾਰੇ ਵਿਚਾਰ-ਵਟਾਂਦਰਾ ਕਰਦੇ। ਦਿੱਲੀ ਦੇ ਤਿੰਨ ਬਾਰਡਰਾਂ ਸਿੰਘੂ, ਟਿਕਰੀ ਅਤੇ ਗਾਜੀਪੁਰ ਵਿੱਚ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ 70 ਦਿਨ ਤੋਂ ਵੱਧ ਦਿਨਾਂ ਤੋਂ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ, ਇਸਦੇ ਚਲਦੇ ਹੀ ਉਨ੍ਹਾਂ ਵਲੋਂ 6 ਫਰਵਰੀ ਨੂੰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ । ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਸੀ ਕਿ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਚੱਕਾ ਜਾਮ ਨਹੀਂ ਕੀਤਾ ਜਾਵੇਗਾ ।
ਦਰਸ਼ਨ ਪਾਲ ਨੇ ਸਿੰਘੂ ਬਾਰਡਰ ‘ਤੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ, “ਇਹ ਚੰਗਾ ਹੁੰਦਾ ਜੇਕਰ ਰਾਕੇਸ਼ ਟਿਕੈਤ ਮੀਡੀਆ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਚੱਕਾ ਜਾਮ ਨਾ ਕਰਨ ਦੇ ਆਪਣੇ ਪ੍ਰਸਤਾਵ ਬਾਰੇ ਸਾਡੇ ਨਾਲ ਗੱਲ ਕਰਦੇ।” ਉਨ੍ਹਾਂ ਨੇ ਬਾਅਦ ਵਿੱਚ ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਵਿਚਾਰ ਵਟਾਂਦਰੇ ਕੀਤਾ। ਉਨ੍ਹਾਂ ਕਿਹਾ ਇਸ ਲਈ ਬੁਨਿਆਦੀ ਤੌਰ ‘ਤੇ ਅਸੀਂ ਇੱਥੇ ਜੋ ਕਹਿਣ ਦੀ ਕੋਸ਼ਿਸ਼ ਕਰ ਰਹੇ ਹਾਂ ਉਹ ਇਹ ਹੈ ਕਿ ਉਨ੍ਹਾਂ ਨੇ ਜਲਦਬਾਜ਼ੀ ਵਿੱਚ ਇਸਦਾ ਐਲਾਨ ਕੀਤਾ ਤੇ ਹੋਰ ਕੁਝ ਨਹੀਂ।” ਦਰਸ਼ਨ ਪਾਲ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ SKM ਵਿੱਚ ਸਭ ਕੁਝ ਠੀਕ ਹੈ ਅਤੇ ਲੋਕਾਂ ਨੂੰ ਇਹ ਮੰਨਣਾ ਨਹੀਂ ਚਾਹੀਦਾ ਕਿ ਨੇਤਾਵਾਂ ਵਿੱਚ ਕੋਈ ਮਤਭੇਦ ਹਨ।
ਦੱਸ ਦੇਈਏ ਕਿ ਕੱਲ੍ਹ ਸ਼ਾਮ ਨੂੰ SKM ਨੇ ਇੱਕ ਬਿਆਨ ਜਾਰੀ ਕਰਕੇ ਦਾਅਵਾ ਕੀਤਾ ਕਿ ਚੱਕਾ ਜਾਮ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਕੀਤਾ ਗਿਆ । ਬਿਆਨ ਵਿੱਚ ਕਿਹਾ ਗਿਆ ਹੈ ਕਿ ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਬਿਹਾਰ ਵਿੱਚ ਚੱਕਾ ਜਾਮ ਪੂਰੀ ਤਰ੍ਹਾਂ ਸਫਲ ਰਿਹਾ । ਬਿਆਨ ਵਿੱਚ ਕਿਹਾ ਗਿਆ ਕਿ ਕਿਸਾਨਾਂ ਨੇ ਮੱਧ ਪ੍ਰਦੇਸ਼ ਵਿੱਚ 200 ਤੋਂ ਵੱਧ ਥਾਵਾਂ ‘ਤੇ ਕਿਸਾਨਾਂ ਨੇ ਚੱਕਾ ਜਾਮ ਕੀਤਾ।