ਸੋਮਵਾਰ ਨੂੰ ਪੂਰੇ ਦੇਸ਼ ਵਿੱਚ ਕਿਸਾਨਾਂ ਵੱਲੋਂ ਖੇਤੀ ਮੁੱਦਿਆਂ ‘ਤੇ ਵਿਸ਼ਵਾਸਘਾਤ ਦਿਵਸ ਮਨਾਇਆ ਜਾਵੇਗਾ। ਇਸੇ ਵਿਚਾਲੇ ਕੇਂਦਰ ‘ਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦਾ ਦੋਸ਼ ਲਗਾਉਂਦੇ ਹੋਏ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਸੋਮਵਾਰ ਨੂੰ ਦੇਸ਼ ਭਰ ਵਿੱਚ ‘ਵਿਸ਼ਵਾਸਘਾਤ ਦਿਵਸ’ ਵਜੋਂ ਮਨਾਇਆ ਜਾਵੇਗਾ ।
ਰਾਕੇਸ਼ ਟਿਕੈਤ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਸਰਕਾਰ ਵੱਲੋਂ 9 ਦਸੰਬਰ ਨੂੰ ਕੀਤੇ ਵਾਅਦਿਆਂ ਦੀ ਚਿੱਠੀ ਦੇ ਆਧਾਰ ’ਤੇ ਦਿੱਲੀ ਦੀਆਂ ਸਰਹੱਦਾਂ ’ਤੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਅੰਦੋਲਨ ਖ਼ਤਮ ਕਰ ਦਿੱਤਾ ਗਿਆ ਸੀ, ਪਰ ਵਾਅਦੇ ਪੂਰੇ ਨਹੀਂ ਹੋਏ।
ਇਸ ਸਬੰਧੀ ਰਾਕੇਸ਼ ਟਿਕੈਤ ਨੇ ਇੱਕ ਟਵੀਟ ਕਰ ਕੇ ਕਿਹਾ ਕਿ ਕਿਸਾਨਾਂ ਨਾਲ ਵਾਅਦਾਖ਼ਿਲਾਫ਼ੀ ਦੇ ਵਿਰੁੱਧ 31 ਜਨਵਰੀ ਨੂੰ ਦੇਸ਼ ਭਰ ਵਿੱਚ ‘ਵਿਸ਼ਵਾਸਘਾਤ ਦਿਵਸ’ ਮਨਾਇਆ ਜਾਵੇਗਾ। ਸਰਕਾਰ ਨੇ 9 ਦਸੰਬਰ ਦੇ ਜਿਸ ਪੱਤਰ ਦੇ ਆਧਾਰ ‘ਤੇ ਅੰਦੋਲਨ ਮੁਲਤਵੀ ਕੀਤਾ ਗਿਆ ਸੀ, ਸਰਕਾਰ ਨੇ ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ: ਕੈਨੇਡਾ : ਪ੍ਰਦਰਸ਼ਨਕਾਰੀਆਂ ਨੇ ਘੇਰਿਆ PM ਟਰੂਡੋ ਦਾ ਘਰ, ਪਰਿਵਾਰ ਸਣੇ ਹੋਏ ਅੰਡਰਗਰਾਊਂਡ
ਸੰਯੁਕਤ ਕਿਸਾਨ ਮੋਰਚਾ ਨੇ 31 ਜਨਵਰੀ ਨੂੰ ਦੇਸ਼ ਭਰ ਵਿੱਚ ‘ਵਿਸ਼ਵਾਸਘਾਤ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ, ਜਿਸ ਵਿੱਚ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ । ਤਾਲਮੇਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੀ ਇੱਕ ਜਥੇਬੰਦੀ ਨੇ ਇੱਕ ਬਿਆਨ ਵਿੱਚ ਕਿਹਾ, “ਮੋਰਚੇ ਨਾਲ ਜੁੜੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਇਸ ਵਿਰੋਧ ਨੂੰ ਪੂਰੇ ਉਤਸ਼ਾਹ ਨਾਲ ਚੁੱਕਣਗੀਆਂ। ਉਮੀਦ ਹੈ ਕਿ ਇਹ ਪ੍ਰੋਗਰਾਮ ਦੇਸ਼ ਦੇ ਘੱਟੋ-ਘੱਟ 500 ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: