ਮੌਨਸੂਨ ਸੈਸ਼ਨ ਦੀ ਕਾਰਵਾਈ ਦਾ ਅੱਜ 7 ਵਾਂ ਦਿਨ ਹੈ। ਪਿਛਲੇ 6 ਦਿਨਾਂ ਵਿੱਚ ਦੋਵਾਂ ਸਦਨਾਂ ਦੀ ਕਾਰਵਾਈ ਹੰਗਾਮਾ ਭਰਭੂਰ ਰਹੀ ਹੈ। ਅੱਜ ਵੀ ਕਾਰਵਾਈ ਹੰਗਾਮੇ ਨਾਲ ਸ਼ੁਰੂ ਹੋਈ ਹੈ।
ਪੈਗਾਸਸ ਜਾਸੂਸੀ ਕਾਂਡ ‘ਤੇ ਵਿਰੋਧੀ ਧਿਰ ਲਗਾਤਾਰ ਹਮਲਾਵਰ ਰੁੱਖ ਆਪਣਾ ਰਹੀ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਨੂੰ ਅਸਾਮ-ਮਿਜ਼ੋਰਮ ਟਕਰਾਅ ਦਾ ਨਵਾਂ ਮੁੱਦਾ ਵੀ ਮਿਲ ਗਿਆ ਹੈ। ਇਸ ਤੋਂ ਇਲਾਵਾ ਕਿਸਾਨ ਅੰਦੋਲਨ, ਟੀਐਮਸੀ ਦੇ ਸੰਸਦ ਮੈਂਬਰ ਦੀ ਮੁਅੱਤਲੀ ਅਤੇ ਕੋਰੋਨਾ ਵਰਗੇ ਮੁੱਦੇ ਵੀ ਗਰਮ ਹਨ। ਇਸ ਦੌਰਾਨ ਸਦਨ ਵਿੱਚ ਪ੍ਰਧਾਨ ਮੰਤਰੀ ਖਿਲਾਫ ਨਾਅਰੇਬਾਜ਼ੀ ਵੀ ਹੋਈ ਹੈ। ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਅਸਾਮ-ਮਿਜ਼ੋਰਮ ਹਿੰਸਾ ਦੌਰਾਨ ਓਵੈਸੀ ਦਾ ਅਮਿਤ ਸ਼ਾਹ ‘ਤੇ ਤੰਜ, ਕਿਹਾ – ‘ਦੌਰੇ ਤੋਂ ਬਾਅਦ ਇੰਨੀ ਵੱਡੀ ਘਟਨਾ ਕਿਵੇਂ ਵਾਪਰੀ ?’
ਰਾਜ ਸਭਾ ‘ਚ ਭਾਜਪਾ ਨੇਤਾ ਮੁਖਤਾਰ ਅੱਬਾਸ ਨਕਵੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਸਦਨ ਦੀ ਸ਼ਾਨ ਨੂੰ ਵਿਗਾੜ ਰਹੇ ਹਨ। ਉਹ ਪ੍ਰਧਾਨ ਮੰਤਰੀ ਖਿਲਾਫ ਅਸ਼ਲੀਲ ਟਿੱਪਣੀਆਂ ਕਰ ਰਹੇ ਹਨ। ਬਿਨਾਂ ਕਿਸੇ ਮਾਸਕ ਦੇ ਜੋ ਨਾਅਰੇਬਾਜ਼ੀ ਹੋ ਰਹੀ ਹੈ ਉਹ ਕੋਰੋਨਾ ਨਿਯਮਾਂ ਦੀ ਵੀ ਉਲੰਘਣਾ ਹੈ। ਫਿਲਹਾਲ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਵੀ ਦੇਖੋ : ਸਿੱਧੂ ‘ਤੇ ਹੋਏ ਹਮਲੇ ਨੂੰ ਲੈ ਕੇ ਮੰਤਰੀ ਚੰਨੀ ਦਾ ਵੱਡਾ ਬਿਆਨ, DGP ਤੇ ਕੈਪਟਨ ਨੂੰ ਵੀ ਕਹਿ’ਤੀ ਸੁਣੋ ਆਹ ਵੱਡੀ ਗੱਲ !