ਹਰਿਆਣਾ ਦੇ ਫਤਿਹਾਬਾਦ ਦੇ ਟੋਹਾਣਾ ਇਲਾਕੇ ਦੇ ਪਿੰਡ ਹੰਸੇਵਾਲਾ ਦੇ ਰਹਿਣ ਵਾਲੇ ਫੌਜੀ ਜਵਾਨ ਦੀ ਨਹਿਰ ‘ਚ ਡੁੱਬਣ ਦੀ ਖਬਰ ਸਾਹਮਣੇ ਆਈ ਹੈ। ਇਹ ਨੌਜਵਾਨ ਬੀਤੇ ਦਿਨ ਜੰਮੂ-ਕਸ਼ਮੀਰ ਤੋਂ ਆਪਣੇ ਘਰ ਛੁੱਟੀ ‘ਤੇ ਵਾਪਸ ਆਇਆ ਸੀ ਅਤੇ ਦੁਪਹਿਰ ਸਮੇਂ ਆਪਣੇ ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਿਆ ਸੀ। ਇੱਥੇ ਉਹ ਆਪਣੇ ਦੋਸਤ ਨੂੰ ਬਚਾਉਣ ਦੌਰਾਨ ਨਹਿਰ ‘ਚ ਰੁੜ੍ਹ ਗਿਆ। ਨਹਿਰ ‘ਚ ਜਵਾਨ ਦੀ ਭਾਲ ਕੀਤੀ ਜਾ ਰਹੀ ਹੈ, ਪਰ ਅਜੇ ਤੱਕ ਉਸ ਦਾ ਕੁੱਝ ਪਤਾ ਨਹੀਂ ਲੱਗਿਆ।
ਜਾਣਕਾਰੀ ਅਨੁਸਾਰ ਮਨਜੀਤ ਸਿੰਘ 26 ਸਾਲਾ ਪੁੱਤਰ ਰਘਵੀਰ ਸਿੰਘ ਵਾਸੀ ਹੰਸੇਵਾਲਾ ਕੁਝ ਸਾਲ ਪਹਿਲਾਂ ਸਪੋਰਟਸ ਕੋਟੇ ਤਹਿਤ ਫੌਜ ਵਿੱਚ ਭਰਤੀ ਹੋਇਆ ਸੀ। ਉਹ 338 ਮੀਡੀਅਮ ਬਟਾਲੀਅਨ ਆਰਟੀ ਜੰਮੂ ਕਸ਼ਮੀਰ ਵਿੱਚ ਤਾਇਨਾਤ ਹੈ ਅਤੇ ਕੱਲ੍ਹ ਹੀ ਉਹ ਛੁੱਟੀ ਲੈ ਕੇ ਪਿੰਡ ਵਿੱਚ ਆਪਣੇ ਘਰ ਪਹੁੰਚਿਆ ਸੀ। ਦੁਪਹਿਰ 1 ਵਜੇ ਉਹ ਆਪਣੇ ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਿਆ ਸੀ।
ਇਹ ਵੀ ਪੜ੍ਹੋ : ਕਬੱਡੀ ਜਗਤ ਤੋਂ ਮੰਦਭਾਗੀ ਖਬਰ, ਧਾਕੜ ਰੇਡਰ ਨਿਰਭੈ ਹਠੂਰ ਵਾਲਾ ਦੀ ਹੋਈ ਮੌਤ
ਇਸ ਦੌਰਾਨ ਇੱਕ ਦੋਸਤ ਨਹਿਰ ‘ਚ ਡੁੱਬ ਰਿਹਾ ਸੀ, ਜਿਸ ਨੂੰ ਬਚਾਉਣ ਲਈ ਉਹ ਗਿਆ। ਰਘਵੀਰ ਸਿੰਘ ਨੇ ਆਪਣੇ ਦੋਸਤ ਨੂੰ ਤਾਂ ਬਚਾ ਲਿਆ ਪਰ ਖੁਦ ਨਹਿਰ ‘ਚ ਰੁੜ ਗਿਆ। ਪੂਰੇ ਪਿੰਡ ਵਿੱਚ ਸੰਨਾਟਾ ਛਾ ਗਿਆ ਹੈ ਅਤੇ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਨਹਿਰ ਵਿੱਚ ਨੌਜਵਾਨ ਦੀ ਭਾਲ ਵਿੱਚ ਜੁਟੇ ਹੋਏ ਹਨ। ਨਹਿਰ ਵਿੱਚ ਅੱਗੇ ਕਾਜਲ ਹੈੱਡ ’ਤੇ ਵੀ ਜਾਲ ਵਿਛਾ ਦਿੱਤਾ ਗਿਆ ਹੈ ਪਰ ਹਾਲੇ ਤੱਕ ਕੁਝ ਪਤਾ ਨਹੀਂ ਲੱਗਾ।
ਵੀਡੀਓ ਲਈ ਕਲਿੱਕ ਕਰੋ -: