ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੋਮਵਾਰ ਨੂੰ ਵੀ ਭਿਆਨਕ ਗਰਮੀ ਜਾਰੀ ਰਹੀ। ਦਿੱਲੀ ਵਿੱਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਅਪ੍ਰੈਲ ਵਿੱਚ ਪੰਜ ਸਾਲਾਂ ਵਿੱਚ ਸਭ ਤੋਂ ਵੱਧ ਸੀ। ਇਸ ਦੇ ਨਾਲ ਹੀ ਹਰਿਆਣਾ ਅਤੇ ਪੰਜਾਬ ਵਿੱਚ ਵੀ ਲੋਕਾਂ ਨੂੰ ਸਖ਼ਤ ਗਰਮੀ ਦਾ ਸਾਹਮਣਾ ਕਰਨਾ ਪਿਆ ਅਤੇ ਦੋਵਾਂ ਰਾਜਾਂ ਵਿੱਚ ਪਾਰਾ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ (IMD) ਨੇ ਇਹ ਜਾਣਕਾਰੀ ਦਿੱਤੀ। ਵਿਭਾਗ ਅਨੁਸਾਰ ਅਗਲੇ ਦਿਨਾਂ ਵਿੱਚ ਇਲਾਕੇ ਵਿੱਚ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਜਿੱਥੇ ਮੰਗਲਵਾਰ ਨੂੰ ਦਿੱਲੀ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਉੱਥੇ ਪੱਛਮੀ ਗੜਬੜੀ ਕਾਰਨ ਬੁੱਧਵਾਰ ਨੂੰ ਹਰਿਆਣਾ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਰਾਜਧਾਨੀ ਵਿੱਚ ਇਸ ਸਾਲ ਅਪ੍ਰੈਲ ਵਿੱਚ ਹੁਣ ਤੱਕ ਪੰਜ ਦਿਨ ਹੀਟਵੇਵ ਆਈ ਹੈ ਅਤੇ ਇਹ ਗਿਣਤੀ 12 ਸਾਲਾਂ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ ਅਪ੍ਰੈਲ 2017 ਵਿੱਚ ਅਜਿਹੇ ਚਾਰ ਦਿਨ ਰਿਕਾਰਡ ਕੀਤੇ ਗਏ ਸਨ। ਮੰਗਲਵਾਰ ਤੋਂ ਬੱਦਲਵਾਈ ਰਹਿਣ ਕਾਰਨ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ ਸ਼ਹਿਰ ਦੇ ਕੁਝ ਹਿੱਸਿਆਂ ‘ਚ ਹੀਟ ਵੇਵ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”