ਬੀਜੇਪੀ ਨੇਤਾ ਅਤੇ ਟਿਕ ਟਾਕ ਸਟਾਰ ਸੋਨਾਲੀ ਫੋਗਾਟ ਦੇ ਕਤਲ ਮਾਮਲੇ ਦੀ ਸੁਣਵਾਈ ਮਾਪੁਸਾ ਕੋਰਟ ਵਿੱਚ 5 ਦਸੰਬਰ ਨੂੰ ਹੈ। ਉਨ੍ਹਾਂ ਦੇ ਵਕੀਲਾਂ ਨੇ ਮੁਲਜ਼ਮ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਦੀ ਜ਼ਮਾਨਤ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸੁਖਵੰਤ ਸਿੰਘ ਅਤੇ ਅਮਿਤ ਜਗਲਾਨ ਦੋਵਾਂ ਦੇ ਵਕੀਲ ਭਲਕੇ ਗੋਆ ਦੀ ਅਦਾਲਤ ਵਿੱਚ ਪੁੱਜਣਗੇ।
ਮੁਲਜ਼ਮ ਪੱਖ ਦੇ ਵਕੀਲ ਸੁਖਵੰਤ ਸਿੰਘ ਦਾ ਕਹਿਣਾ ਹੈ ਕਿ ਸੋਨਾਲੀ ਦੀ ਮੌਤ ਡਾਕਟਰਾਂ ਦੀ ਅਣਗਹਿਲੀ ਕਾਰਨ ਹੋਈ ਹੈ, ਉਸ ਨੂੰ ਦੋ ਟੀਕੇ ਲਾਏ ਗਏ ਸਨ, ਜਿਸ ਕਾਰਨ ਉਸ ਦੀ ਮੌਤ ਹੋਈ ਹੈ। ਬਾਕੀ ਅਸੀਂ ਅਦਾਲਤ ਵਿੱਚ ਸਾਬਤ ਕਰਾਂਗੇ। ਦੋਵਾਂ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਹਾਲਾਤਾਂ ਨੂੰ ਧਿਆਨ ‘ਚ ਰੱਖ ਕੇ ਲਿਆ ਜਾਵੇਗਾ। ਦੱਸ ਦੇਈਏ ਕਿ ਸੋਨਾਲੀ ਕਤਲ ਕੇਸ ਵਿੱਚ ਸੀਬੀਆਈ ਨੇ 22 ਨਵੰਬਰ ਨੂੰ ਮਾਪੁਸਾ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। 2500 ਤੋਂ ਵੱਧ ਪੰਨਿਆਂ ਦੀ ਇਸ ਚਾਰਜਸ਼ੀਟ ਵਿੱਚ 100 ਪੰਨਿਆਂ ਦੀ ਫੋਰੈਂਸਿਕ ਰਿਪੋਰਟ ਵੀ ਹੈ। ਜਦਕਿ ਸੋਨਾਲੀ ਦੇ ਭਰਾ ਵਤਨ ਢਾਕਾ ਦਾ ਕਹਿਣਾ ਹੈ ਕਿ ਸਾਨੂੰ ਅਜੇ ਚਾਰਜਸ਼ੀਟ ਨਹੀਂ ਮਿਲੀ ਹੈ। ਅਸੀਂ ਕੇਸ ਲੜਨ ਲਈ ਆਪਣੇ ਵਕੀਲਾਂ ਨਾਲ ਗੱਲਬਾਤ ਕਰ ਰਹੇ ਹਾਂ ਅਤੇ ਨਾ ਹੀ ਜਾਂਚ ਏਜੰਸੀ ਨਾਲ ਕੋਈ ਅਧਿਕਾਰਤ ਮੀਟਿੰਗ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਸੋਨਾਲੀ ਫੋਗਾਟ ਦੀ 22-23 ਅਗਸਤ ਨੂੰ ਗੋਆ ਵਿੱਚ ਹੱਤਿਆ ਕਰ ਦਿੱਤੀ ਗਈ ਸੀ । ਉਸ ਸਮੇਂ ਉਨ੍ਹਾਂ ਦੇ ਨਾਲ ਗੋਆ ਵਿੱਚ ਉਨ੍ਹਾਂ ਦੇ ਪੀਏ ਸੁਧੀਰ ਅਤੇ ਸੁਖਵਿੰਦਰ ਵੀ ਸਨ। ਸੋਨਾਲੀ ਦੇ ਪਰਿਵਾਰ ਦਾ ਦੋਸ਼ ਹੈ ਕਿ ਸੁਧੀਰ ਅਤੇ ਸੁਖਵਿੰਦਰ ਨੇ ਉਸ ਦਾ ਕਤਲ ਕੀਤਾ ਹੈ। ਸੁਧੀਰ, ਸੋਨਾਲੀ ਦੀ ਜਾਇਦਾਦ ਹੜੱਪਣਾ ਚਾਹੁੰਦਾ ਹੈ। ਇਸੇ ਕਾਰਨ ਉਸ ਨੇ ਸੋਨਾਲੀ ਨੂੰ ਨਸ਼ੇ ਦੇ ਕੇ ਮਾਰ ਦਿੱਤਾ। ਸੋਨਾਲੀ ਦੇ ਭਰਾ ਰਿੰਕੂ ਨੇ ਗੋਆ ਪੁਲਿਸ ਕੋਲ ਸੁਧੀਰ ਸਾਂਗਵਾਨ ਅਤੇ ਸੁਖਵਿੰਦਰ ਖਿਲਾਫ ਕਤਲ ਦੀ ਸ਼ਿਕਾਇਤ ਦਰਜ ਕਰਵਾਈ ਹੈ। ਸੋਨਾਲੀ ਦੀ ਪੋਸਟ ਮਾਰਟਮ ਰਿਪੋਰਟ ‘ਚ ਉਸ ਦੇ ਸਰੀਰ ‘ਤੇ ਸੱਟ ਦੇ ਨਿਸ਼ਾਨ ਹਨ। ਇਸ ਰਿਪੋਰਟ ਦੇ ਆਧਾਰ ‘ਤੇ ਗੋਆ ਪੁਲਿਸ ਨੇ ਸੋਨਾਲੀ ਦੇ ਪੀਏ ਸੁਧੀਰ ਸਾਂਗਵਾਨ ਅਤੇ ਉਸਦੇ ਸਾਥੀ ਸੁਖਵਿੰਦਰ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ‘ਚ ਰਿਜ਼ੋਰਟ ਦੇ ਮਾਲਕ ਅਤੇ ਡਰੱਗ ਸਪਲਾਇਰ ਸਮੇਤ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।