ਕਾਂਗਰਸ ਪਾਰਲੀਮਾਨੀ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਤਬੀਅਤ ਵਿਗੜਣ ਕਰਕੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਉਨ੍ਹਾਂ ਨੂੰ ਪੇਟ ਸਬੰਧੀ ਸਮੱਸਿਆ ਹੋ ਗਈ ਸੀ, ਜਿਸ ਕਰਕੇ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਉਸ ਦੀ ਰੈਗੂਲਰ ਜਾਂਚ ਕੀਤੀ ਗਈ ਹੈ, ਉਨ੍ਹਾਂ ਦੀ ਹਾਲਤ ਸਥਿਰ ਹੈ, ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਹਸਪਤਾਲ ਪ੍ਰਸ਼ਾਸਨ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ ਅਤੇ ਸ਼ੁੱਕਰਵਾਰ ਸ਼ਾਮ ਤੱਕ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਸੰਭਾਵਨਾ ਹੈ। ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ ਤਾਂ ਜੋ ਉਸਦੀ ਸਿਹਤ ਵਿੱਚ ਜਲਦੀ ਸੁਧਾਰ ਹੋ ਸਕੇ।
ਸਰ ਗੰਗਾ ਰਾਮ ਹਸਪਤਾਲ ਦੇ ਪ੍ਰਬੰਧਕੀ ਬੋਰਡ ਦੇ ਚੇਅਰਮੈਨ ਡਾ: ਅਜੈ ਸਵਰੂਪ ਨੇ ਦੱਸਿਆ ਕਿ ਸੋਨੀਆ ਗਾਂਧੀ ਨੂੰ ਪੇਟ ਸਬੰਧੀ ਕਿਸੇ ਸਮੱਸਿਆ ਕਾਰਨ ਦਾਖ਼ਲ ਕਰਵਾਇਆ ਗਿਆ ਹੈ। ਉਹ ਪ੍ਰਸਿੱਧ ਗੈਸਟਰੋਐਂਟਰੋਲੋਜੀ ਮਾਹਿਰ ਡਾਕਟਰ ਸਮੀਰਨ ਨੰਦੀ ਦੀ ਦੇਖ-ਰੇਖ ਵਿੱਚ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਇਹ ਇੱਕ ਆਮ ਜਾਂਚ ਅਤੇ ਦੇਖਭਾਲ ਦਾ ਹਿੱਸਾ ਹੈ।
ਇਹ ਵੀ ਪੜ੍ਹੋ : ਪਹਿਲੀ ਵਾਰ ਅਮਰੀਕਾ ‘ਚ ਭਾਰਤੀ ਮੂਲ ਦਾ FBI ਡਾਇਰੈਕਟਰ, ਟਰੰਪ ਦੇ ਵਫਾਦਾਰ ਕਾਸ਼ ਪਟੇਲ ਨੂੰ ਮਿਲੀ ਕਮਾਨ
ਸੋਨੀਆ ਗਾਂਧੀ ਨੂੰ ਆਖਰੀ ਵਾਰ 13 ਫਰਵਰੀ ਨੂੰ ਸੰਸਦ ਦੇ ਬਜਟ ਸੈਸ਼ਨ ਦੌਰਾਨ ਰਾਜ ਸਭਾ ‘ਚ ਜਨਤਕ ਤੌਰ ‘ਤੇ ਦੇਖਿਆ ਗਿਆ ਸੀ। 10 ਫਰਵਰੀ ਨੂੰ ਸੋਨੀਆ ਗਾਂਧੀ ਨੇ ਸਰਕਾਰ ਨੂੰ ਜਨਗਣਨਾ ਜਲਦੀ ਤੋਂ ਜਲਦੀ ਮੁਕੰਮਲ ਕਰਨ ਲਈ ਕਿਹਾ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਦੇਸ਼ ਵਿੱਚ ਕਰੀਬ 14 ਕਰੋੜ ਲੋਕ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਲਾਭ ਤੋਂ ਵਾਂਝੇ ਹਨ। ਰਾਜ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਆਪਣੀ ਪਹਿਲੀ ਗੱਲਬਾਤ ਵਿੱਚ ਸੋਨੀਆ ਗਾਂਧੀ ਨੇ ਕਿਹਾ ਸੀ ਕਿ ਐਨਐਫਐਸਏ ਦੇ ਤਹਿਤ ਲਾਭਪਾਤਰੀਆਂ ਦੀ ਪਛਾਣ 2011 ਦੀ ਮਰਦਮਸ਼ੁਮਾਰੀ ਅਨੁਸਾਰ ਕੀਤੀ ਜਾ ਰਹੀ ਹੈ ਨਾ ਕਿ ਤਾਜ਼ਾ ਆਬਾਦੀ ਦੇ ਅੰਕੜਿਆਂ ਮੁਤਾਬਕ।
ਵੀਡੀਓ ਲਈ ਕਲਿੱਕ ਕਰੋ -:
